12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਯੂਰੋ ਕਿਡਜ਼ ਸਕੂਲ ਵਿਖੇ ਬੱਚਿਆਂ ਲਈ ਕੌਂਸਲਿੰਗ ਸੈਸ਼ਨ ਕਰਵਾਇਆ

ਅਜੀਤ ਡੈਸਕ 19-07-2026
ਗੁਰਦਾਸਪੁਰ, 18 ਜੁਲਾਈ (ਚੱਕਰਾਜਾ)-ਯੂਰੋ ਕਿਡਜ਼ ਸਕੂਲ ਵਿਖੇ ਐਮ. ਡੀ ਅਮਨਦੀਪ ਸਿੰਘ, ਗਗਨਦੀਪ ਸਿੰਘ ਤੇ ਪ੍ਰਿੰਸੀਪਲ ਕਪਿਲਾ ਸਰਨਾ ਦੀ ਅਗਵਾਈ ਹੇਠ ਬੱਚਿਆਂ ਲਈ ਕੌਂਸਲਿੰਗ ਸੈਸ਼ਨ ਕਰਵਾਇਆ। ਇਸ ਮੌਕੇ ਡਾ. ਵਿਵੇਕ ਅੱਤਰੀ ਨੇ ਬੱਚਿਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਗਰੂਕ ਕੀਤਾ। ਇਸ ਸੈਸ਼ਨ ਦੌਰਾਨ ਬੱਚਿਆਂ ਵਿਚ ਪਾਏ ਜਾਣ ਵਾਲੇ ਵੱਖ ਵੱਖ ਤਰ੍ਹਾਂ ਦੇ ਡਰ, ਪ੍ਰੀਖਿਆ ਦਾ ਡਰ, ਗੇਮਾਂ ਦੀ ਆਦਤ ਤੇ ਘੰਟਿਆਂ ਤੱਕ ਫੋਨ ਦੇਖਣ ਨਾਲ ਅੱਖਾਂ ’ਤੇ ਹੋ ਰਹੇ ਨੁਕਸਾਨ ਬਾਰੇ ਜਾਗਰੂਕ ਕੀਤਾ। ਡਾ. ਵਿਵੇਕ ਅੱਤਰੀ ਨੇ ਦੱਸਿਆ ਕਿ ਲਗਾਤਾਰ ਫੋਨ ਦੀ ਵਰਤੋਂ ਨਾਲ ਬੱਚਿਆਂ ਵਿਚ ਦੇਖਣ ਸ਼ਕਤੀ ਘੱਟ ਜਾਂਦੀ ਹੈ। ਬੱਚਿਆਂ ਨੇ ਵੀ ਕਈ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਪ੍ਰਿੰਸੀਪਲ ਕਪਿਲਾ ਸਰਨਾ ਨੇ ਡਾਯ ਵਿਵੇਕ ਅੱਤਰੀ ਦਾ ਇਸ ਸੈਸ਼ਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬਾਪੂ ਮਹਿੰਦਰ ਸਿੰਘ ਬਹਾਦਰ ਨਵਾਂ ਪਿੰਡ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਹੋਣਾ ਨਿਰਾਸ਼ਾਜਨਕ- ਧੁੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।