13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਸਰਕਾਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੂੰ 100 ਬੂਟੇ ਵੰਡੇ

ਅਜੀਤ ਡੈਸਕ 20-07-2026
ਵਡਾਲਾ ਗ੍ਰੰਥੀਆਂ, 19 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਜੇਸ਼ ਸ਼ਰਮਾ (ਸਟੇਟ ਐਵਾਰਡੀ) ਦੇ ਦਿਸ਼ਾ-ਨਿਰਦੇਸ਼ਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਨਿਲ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਦੀ ਦੇਖ-ਰੇਖ ਵਿਚ ਵਿਦਿਆਰਥੀਆਂ ਨੂੰ ਲਗਭਗ 100 ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਰਾਮ ਲਾਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਬੂਟੇ ਆਪਣੇ ਘਰਾਂ, ਖੇਤਾਂ ਜਾਂ ਟਿਊਬਵੈੱਲਾਂ ’ਤੇ ਆਪਣੀ ਮਾਤਾ ਦੇ ਨਾਂਅ ’ਤੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਤੇ ਉਨ੍ਹਾਂ ਨੂੰ ਵੱਡੇ ਦਰੱਖਤਾਂ ਦਾ ਰੂਪ ਦੇਣ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸੰਤੁਲਿਤ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਲੈਕਚਰਾਰ ਸੋਮ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਟਰਾਂਸਪੋਰਟਰ ਅਜੀਤ ਸਿੰਘ ਗੋਸਲ ਸ਼੍ਰੋ.ਅ.ਦ. ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਔਰਤ ਦੇ ਗਲੇ ’ਚੋਂ ਸੋਨੇ ਦੀ ਚੇਨ ਖੋਹ ਕੇ ਲੁਟੇਰਾ ਹੋਇਆ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।