14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਸਰਕਲ ਪ੍ਰਧਾਨ ਭਾਜਪਾ ’ਚ ਸ਼ਾਮਿਲ

ਅਜੀਤ ਡੈਸਕ 22-07-2026
ਕਿਲ੍ਹਾ ਲਾਲ ਸਿੰਘ, 21 ਜੁਲਾਈ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤੀ ਹੈ। ਹਲਕੇ ਦੇ ਪਿੰਡ ਨੰਗਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਬਚਿੱਤਰ ਸਿੰਘ ਨੰਗਲ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਰਵੀਕਰਨ ਸਿੰਘ ਕਾਹਲੋ ਦੀ ਅਗਵਾਈ ਕਬੂਲਦੇ ਹੋਏ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ: ਕਾਹਲੋਂ ਨੇ ਕਿਹਾ ਕਿ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ, ਕਿਉਂਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਲਈ ਵੱਡੇ ਐਲਾਨ ਹੋਣਗੇ, ਕਿਉਂਕਿ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਤੇ ਉਹ ਸੂਬੇ ਖੁਸ਼ਹਾਲ ਹਨ, ਪਰ ਪੰਜਾਬ ਹਰ ਦਿਨ ਕਰਜ਼ੇ ਦੀ ਮਾਰ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਬਹੁਤ ਸਾਰੇ ਦੂਸਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਭਾਜਪਾ ’ਚ ਜਲਦੀ ਹੀ ਸ਼ਮੂਲੀਅਤ ਕਰਨਗੇ। ਭਾਜਪਾ ’ਚ ਸ਼ਾਮਿਲ ਹੋਏ ਬਚਿੱਤਰ ਸਿੰਘ ਨੂੰ ਸਰਕਲ ਕਿਲ੍ਹਾ ਲਾਲ ਸਿੰਘ ਤੋਂ ਭਾਜਪਾ ਐਸ.ਸੀ. ਵਿੰਗ ਦਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ’ਚ ਬਲਵੰਤ ਸਿੰਘ, ਸੁਖਵਿੰਦਰ ਸਿੰਘ ਸਭਰਵਾਲ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਨਵਰਾਜਪ੍ਰੀਤ ਸਿੰਘ, ਰਜਤ ਸਿੰਘ, ਮੁਖਤਿਆਰ ਸਿੰਘ, ਪੂਰਨ ਸਿੰਘ, ਕਸ਼ਮੀਰ ਸਿੰਘ, ਜਸਪ੍ਰੀਤ ਕੌਰ, ਸ਼ਰਨਜੀਤ ਕੌਰ, ਸੱਤ ਪਾਲ ਕੌਰ ਪੰਚ, ਗਗਨਦੀਪ ਸਿੰਘ, ਦਮਨਪ੍ਰੀਤ ਸਿੰਘ ਪਰਿਵਾਰਾਂ ਸਮੇਤ ਭਾਜਪਾ ’ਚ ਸ਼ਾਮਿਲ ਹੋਏ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹੀਰਾ ਸਿੰਘ ਵਾਲੀਆ, ਬਲਵਿੰਦਰ ਸਿੰਘ ਦਕੋਹਾ ਅਤੇ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਭਾਜਪਾ ਦੀਆਂ ਪਿੰਡਾਂ ਅੰਦਰ ਵਿਸ਼ਾਲ ਮੀਟਿੰਗਾਂ ਇਸ ਗੱਲ ਦਾ ਸੰਕੇਤ ਹਨ ਕਿ ਹਲਕੇ ਦੇ ਲੋਕਾਂ ਨੇ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੂੰ ਵੱਡੀ ਜਿੱਤ ਦਿਵਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਹਲਕਾ ਪ੍ਰਧਾਨ ਐਸ.ਸੀ. ਵਿੰਗ ਕਸ਼ਮੀਰ ਸਿੰਘ ਝੰਜੀਆਂ, ਰਣਜੀਤ ਸਿੰਘ ਰਾਣਾ ਪੰਨੂੰ, ਰਜਿੰਦਰ ਸਿੰਘ ਹਰਦੋਝੰਡੇ, ਕਸ਼ਮੀਰ ਸਿੰਘ ਤਿੰਨੇ ਸਰਕਲ ਪ੍ਰਧਾਨ, ਬਲਕਾਰ ਸਿੰਘ ਸਾਬਕਾ ਐਮ.ਸੀ., ਰਵਿੰਦਰ ਸਿੰਘ ਖੱਖ, ਰਣਜੋਧ ਸਿੰਘ ਬੱਲੋਵਾਲ, ਪ੍ਰਭਦੀਪ ਸਿੰਘ ਡੁਲਟ, ਸਾਬੀ ਰੰਧਾਵਾ ਕੋਟ ਕਰਮ ਚੰਦ, ਰਣਜੀਤ ਸਿੰਘ ਉਮਰਵਾਲ, ਇੰਚਾਰਜ ਸਿੰਘ ਅਕਰਪੁਰਾ, ਸੁਖਵਿੰਦਰ ਸਿੰਘ ਫਜਲਾਬਾਦ, ਹਰਵਿੰਦਰ ਸਿੰਘ ਗਰਦੌਰ, ਅਰਸ਼ਦੀਪ ਸਿੰਘ, ਰਾਜੂ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜਮਾਂ ਦੀ 2 ਰੋਜ਼ਾ ਹੜਤਾਲ ਜਾਰੀ-ਖੁੰਡੀ/ਸੁਲਤਾਨਪੁਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਧੁੱਸੀ ਬੰਨਾਂ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।