10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਗਠਿਤ ਮਾਸਟਰ ਹਰਦੀਪ ਸਿੰਘ ਪ੍ਰਧਾਨ ਚੁਣੇ

ਅਜੀਤ ਡੈਸਕ 23-07-2026
ਭੈਣੀ ਮੀਆਂ ਖਾਂ, 22 ਜੁਲਾਈ (ਜਸਬੀਰ ਸਿੰਘ ਬਾਜਵਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਜਥੇਬੰਦੀ ਦਾ ਦਾਇਰਾ ਵਿਸ਼ਾਲ ਕਰਦਿਆਂ ਪਿੰਡ ਘੋੜੇਵਾਹ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਆਗੂ ਅਨੋਖ ਸਿੰਘ ਘੋੜੇਵਾਹ ਨੇ ਦੱਸਿਆ ਕਿ ਮੀਟਿੰਗ ’ਚ ਇਕੱਤਰ ਹੋਏ ਕਿਸਾਨਾਂ ਵਲੋਂ ਜਥੇਬੰਦੀ ਦੀ ਮਜ਼ਬੂਤੀ ਅਤੇ ਕਿਸਾਨੀ ਮੰਗਾਂ ਲਈ ਇਕਜੁੱਟ ਹੋਣ ਦਾ ਅਹਿਦ ਲਿਆ ਗਿਆ। ਇਸ ਮੌਕੇ ਮਾਸਟਰ ਹਰਦੀਪ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਇਕਾਈ ਦਾ ਪ੍ਰਧਾਨ ਚੁਣਿਆਂ ਗਿਆ। ਇਸ ਜਥੇਬੰਦੀ ’ਚ ਮੋਹਨ ਸਿੰਘ ਨੂੰ ਉਪ ਪ੍ਰਧਾਨ, ਹਰਜਿੰਦਰ ਸਿੰਘ ਨੂੰ ਸਕੱਤਰ ਤੇ ਬਲਦੇਵ ਸਿੰਘ ਲਾਡਾ ਨੂੰ ਖਜ਼ਾਨਚੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਇਕਾਈ ਨੂੰ ਸਹੀ ਸੇਧ ਦੇਣ ਲਈ ਸਾ. ਸਰਪੰਚ ਸੰਪੂਰਨ ਸਿੰਘ ਤੇ ਹੌਲਦਾਰ ਮਹਿੰਦਰ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਜਥੇਬੰਦੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ 21 ਮੈਂਬਰੀ ਕਮੇਟੀ ਦੀ ਵੀ ਚੋਣ ਕੀਤੀ ਗਈ। ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਤਤਪਰ ਰਹਿਣਗੇ ਤੇ ਜਥੇਬੰਦੀ ਵਲੋਂ ਉਲੀਕੇ ਗਏ ਹਰ ਸੰਘਰਸ਼ ਵਿਚ ਵੱਧ-ਚੜ੍ਹ ਕੇ ਹਿੱਸਾ ਪਾਉਣਗੇ।
ਪਿਛਲੀ ਖ਼ਬਰ ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ’ਚ ਬਿਜਲੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।