10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵੱਖ- ਵੱਖ ਮਾਮਲਿਆਂ ’ਚ ਹੈਰੋਇਨ, ਡਰੱਗ ਮਨੀ ਤੇ ਨਜਾਇਜ਼ ਸ਼ਰਾਬ ਸਮੇਤ 11 ਦੋਸ਼ੀ ਗ੍ਰਿਫ਼ਤਾਰ

ਅਜੀਤ ਡੈਸਕ 23-07-2026
ਗੁਰਦਾਸਪੁਰ, 22 ਜੁਲਾਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਅਸ਼ੀਸ਼ ਮਹਾਜਨ ਨੂੰ ਕਾਰ ਸਮੇਤ ਕਾਬੂ ਕਰਕੇ ਉਸ ਪਾਸੋਂ 52 ਗਰਾਮ 150 ਮਿਲੀਗ੍ਰਾਮ ਹੈਰੋਇਨ, 1230 ਰੁਪਏ ਡਰੱਗ ਮਨੀ ਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਗਿਆ। ਜਦੋਂ ਕਿ ਥਾਣਾ ਤਿੱਬੜ ਦੀ ਪੁਲਿਸ ਵਲੋਂ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਅਤੇ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਵਲੋਂ 3 ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 22500 ਐਮ.ਐਲ ਨਾਜਾਇਜ਼ ਸ਼ਰਾਬ, ਰਿੱਕੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ, ਸੂਰਜ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 12 ਗਰਾਮ 26 ਮਿਲੀਗਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਤੇ ਜੋਨਸਨ ਮਸੀਹ ਪਾਸੋਂ 14 ਗਰਾਮ 98 ਮਿਲੀਗਰਾਮ ਹੈਰੋਇਨ ਅਤੇ 20000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਜਾਇਜ਼ ਸ਼ਰਾਬ ਅਤੇ ਬਨਾਰਸੀ ਦਾਸ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ’ਤੇ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਅਕਾਲੀ ਦਲ (ਬ) ਦੇ ਕੌਂਸਲਰ ’ਤੇ ਦਰਜ ਝੂਠੇ ਮੁਕੱਦਮੇ ਨੂੰ ਲੈ ਕੇ ਥਾਣਾ ਕਾਦੀਆਂ ਅੱਗੇ ਧਰਨਾ 25 ਨੂੰ - ਜਥੇਦਾਰ ਲੰਗਾਹ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।