07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਲਕਪੁਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਦੀ ਆਰੰਭਤਾ

ਅਜੀਤ ਡੈਸਕ 24-07-2026
ਬਟਾਲਾ, 23 ਜੁਲਾਈ (ਸਤਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਮਹਾਨ ਤਪੱਸਵੀ ਸੰਤ ਬਾਬਾ ਸੰਪੂਰਨ ਸਿੰਘ ਜੀ ਦੀ ਪਾਵਨ ਯਾਦ ’ਚ ਕਰਵਾਏ ਜਾ ਰਹੇ ਵਿਸ਼ਾਲ ਸਾਲਾਨਾ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋਈ। ਇਸ ਮੌਕੇ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ ਦਾ ਸਰੋਤ ਹੈ ਤੇ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਧਰਮ, ਸੱਚ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਲੈਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਨੇ ਆਈਆਂ ਸ਼ਖਸੀਅਤਾਂ ਦਾ ਸਨਮਾਨ ਕਰਦਿਆਂ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਜਥੇ, ਢਾਡੀ ਜਥੇ ਤੇ ਉੱਘੇ ਕਥਾਵਾਚਕ ਗੁਰਬਾਣੀ ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪ ’ਚ ਮਾਹਿਰ ਡਾਕਟਰਾਂ ਵਲੋਂ ਸੰਗਤਾਂ ਦੀ ਸਿਹਤ ਜਾਂਚ, ਸਲਾਹ ਤੇ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਬਟਾਲਾ ਦੇ ਚੇਅਰਮੈਨ ਨਿਸ਼ਾਨ ਸਿੰਘ ਰੰਧਾਵਾ, ਸਰਪੰਚ ਮਨਜੀਤ ਸਿੰਘ ਬਾਜਵਾ, ਸਰਪੰਚ ਸਰਬਜੀਤ ਸਿੰਘ, ਬਲਵਿੰਦਰ ਸਿੰਘ ਭੁੱਲਰ, ਪਲਵਿੰਦਰ ਸਿੰਘ ਲੰਬੜਦਾਰ, ਤੇਜਪ੍ਰਤਾਪ ਸਿੰਘ ਕਾਹਲੋਂ ਸਤਕੋਹਾ, ਗੁਰਵਿੰਦਰ ਸਿੰਘ ਬੁੱਟਰ ਕਲਾਂ, ਮਨਜਿੰਦਰ ਸਿੰਘ ਮਿੰਟੂ ਉਪ ਚੇਅਰਮੈਨ, ਮਨਿੰਦਰਪਾਲ ਸਿੰਘ ਘੁੰਮਣ, ਬਿਕਰਮਜੀਤ ਸਿੰਘ ਡੇਹਰੀਵਾਲ, ਬੇਅੰਤ ਸਿੰਘ ਭੱਟੀ, ਸੁੱਖਾ ਬੁੱਟਰ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਅੰਦਰ ਦਿਨ ਦਿਹਾੜੇ ਹੋ ਰਹੀਆਂ ਚੋਰੀਆਂ ਨਾਲ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਰਾਵੀ ਦਰਿਆ ਦੇ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਕਰਤਾਰਪੁਰ ਸਾਹਿਬ ਕੋਰੀਡੋਰ ਅੰਤਰਰਾਸ਼ਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।