08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਰਮਚਾਰੀਆਂ ਨੇ ਕਾਦੀਆਂ ’ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 24-07-2026
ਕਾਦੀਆਂ, 23 ਜੁਲਾਈ (ਕੁਲਵਿੰਦਰ ਸਿੰਘ)-ਬੀਤੇ ਕੱਲ੍ਹ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਅੱਜ ਕਾਦੀਆਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅੰਦਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ 8 ਜੁਲਾਈ ਤੋਂ ਮੁੜ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਹੈ, ਜਿਸ ਦੇ ਚਲਦਿਆਂ ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕੀਤਾ, ਜਿਸ ਨਾਲ ਕਈ ਸਫ਼ਾਈ ਸੇਵਕ ਜ਼ਖ਼ਮੀ ਹੋ ਗਏ ਹਨ। ਕਾਦੀਆਂ ਦੇ ਪ੍ਰਧਾਨ ਰਹਿਮਤ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਤੇ ਦੂਸਰੇ ਪਾਸੇ ਪੁਲਿਸ ਵਲੋਂ ਵੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਇਸ ਮੌਕੇ ਅਜੀਤ ਲਾਲ, ਅਵਿਨਾਸ਼, ਗੋਲਡੀ, ਗੁਰਦੀਪ, ਧਰਮਵੀਰ, ਮਹਾਂਵੀਰ, ਸ਼ੀਲਾ ਰਾਣੀ, ਰਮੇਸ਼, ਸੰਨੀ, ਬੱਬਲੀ, ਰਾਜੂ, ਮੋਹਨ ਲਾਲ, ਦੀਪਕ, ਰਾਣੀ, ਨਿੰਮੋ, ਅਮਨ ਰਾਜਨ ਆਦਿ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜਮ ਅੱਜ ਕਰਨਗੇ ਇਕ ਰੋਜ਼ਾ ਸਮੂਹਿਕ ਛੁੱਟੀ ਅਗਲੀ ਖ਼ਬਰ ਵੱਧ ਤੋਂ ਵੱਧ ਰਾਸ਼ਨ ਕਾਰਡ ਬਣਾ ਕੇ ਲੋਕ ਮਾਨ ਸਰਕਾਰ ਦੀ ਸਹੂਲਤ ਦਾ ਲਾਭ ਲੈਣ-ਸਰਪੰਚ ਸੁਰਿੰਦਰ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।