08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

‘ਆਪ’ ਹਰੇਕ ਵਰਗ ਤੇ ਧਰਮ ਦੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ : ਜਸਵਿੰਦਰਪਾਲ

ਅਜੀਤ ਡੈਸਕ 24-07-2026
ਧਾਰੀਵਾਲ, 23 ਜੁਲਾਈ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਜੋਗੋਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਨਵੇਂ ਬਣੇ ਚੇਅਰਪਰਸਨ ਅਮਨਦੀਪ ਕੌਰ ਬਾਂਗੋਵਾਣੀ ਤੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਨਾਲ ਮਿਲਣੀ ਕਰਕੇ ਵਧਾਈ ਦਿੱਤੀ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਜਸਵਿੰਦਰਪਾਲ ਨੇ ਕਿਹਾ ਕਿ ਅਮਨਦੀਪ ਕੌਰ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਬਨਣ ਨਾਲ ਭਾਈਚਾਰੇ ਦਾ ਸਿਰ ਹੋਰ ਵੀ ਉੁੱਚਾ ਹੋਇਆ ਹੈ ਅਤੇ ਇਹ ਵੀ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਾਰਟੀ ਹਰੇਕ ਵਰਗ ਲਈ ਕੰਮ ਕਰ ਰਹੀ ਹੈ ਅਤੇ ਹਰੇਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਚਰਨਜੀਤ ਸਿੰਘ ਬਾਂਗੋਵਾਣੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੱਬੇਹਾਲੀ, ਲੋਪੋਕੇ ਤੇ ਜਥੇਦਾਰ ਤੁਗਲਵਾਲ ਵਲੋਂ ਖੁਸ਼ਹਾਲਪੁਰ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਮਾਤਾ ਜਗੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।