ਡੇਰਾ ਬਾਬਾ ਨਾਨਕ, 23 ਜੁਲਾਈ (ਹੀਰਾ ਸਿੰਘ ਮਾਂਗਟ)-ਲੇਬਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਕਿਸਾਨ ਆਗੂ ਕੰਵਲਜੀਤ ਸਿੰਘ ਖੁਸਹਾਲਪੁਰ ਦੇ ਮਾਤਾ ਜਗੀਰ ਕੌਰ ਜੀ ਪਤਨੀ ਸਵਰਗਵਾਸੀ ਚੇਅਰਮੈਨ ਰਘੁਬੀਰ ਸਿੰਘ ਖੁਸ਼ਹਾਲਪੁਰ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ। ਅੱਜ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਤੇ ਮੈਂਬਰ ਅੰਤਰਿੰਗ ਕਮੇਟੀ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਕੰਵਲਜੀਤ ਸਿੰਘ ਖੁਸ਼ਹਾਲਪੁਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਇਨ੍ਹਾਂ ਸਿਆਸੀ ਆਗੂਆਂ ਨੂੰ ਕਿਹਾ ਕਿ ਮਾਤਾ ਜਗੀਰ ਕੌਰ ਦੀ ਹੋਈ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਇਸ ਮੌਕੇ ਰਜਿੰਦਰ ਸਿੰਘ ਭਗਠਾਣਾ ਤੁੱਲੀਆਂ, ਅਮਰੀਕ ਸਿੰਘ ਧਰਮੀ ਫੌਜੀ ਸ਼ਾਹਪੁਰ ਗੁਰਾਇਆ, ਸਤਨਾਮ ਸਿੰਘ ਸਹਿਜਾਦਾ, ਗੁਰਪਾਲ ਸਿੰਘ ਭੀਖੋਵਾਲੀ, ਮਲਕੀਤ ਸਿੰਘ ਸਰਪੰਚ ਧੀਦੋਵਾਲ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਹਰਦੋਵਾਲ, ਗੁਰਮੀਤ ਸਿੰਘ ਤੇ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਵਲੋਂ ਖੁਸ਼ਹਾਲਪੁਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।