ਕੋਟਲੀ ਸੂਰਤ ਮੱਲ੍ਹੀ, 28 ਜੁਲਾਈ (ਕੁਲਦੀਪ ਸਿੰਘ ਨਾਗਰਾ)-ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੰਵਲਜੀਤ ਸਿੰਘ ਫੱਤੂਪੁਰ, ਸਰਪੰਚ ਦਲਜੀਤ ਸਿੰਘ ਦੇਹੜ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਦੇਹੜ ਫੱਤੂਪੁਰ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਸਬੰਧੀ ਸਕੂਲ ਕੰਪਲੈਕਸ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬੈਗ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਿਥੇ ਪੜ੍ਹਾਈ ਲਈ ਚੰਗਾ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾ ਰਹੀ ਹੈ, ਜਿਸ ਕਰਕੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ ਤੇ ਮੁੜ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਸਰਪੰਚ ਦਲਜੀਤ ਸਿੰਘ ਦੇਹੜ, ਚੇਅਰਮੈਨ ਕੁਲਵੰਤ ਸਿੰਘ, ਸੰਮਤੀ ਮੈਂਬਰ ਤਰਨਜੀਤ ਸਿੰਘ ਫੱਤੂਪੁਰ, ਮਲਕੀਤ ਸਿੰਘ ਮੱਲ੍ਹੀ ਗਵਾਰਾ, ਮਾਸਟਰ ਸੁਖਪਾਲ ਸਿੰਘ, ਮਾਸਟਰ ਕੁਲਵਿੰਦਰ ਸਿੰਘ ਸਮੇਤ ਸਕੂਲ ਸਟਾਫ਼ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ।