15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਆਰੰਭਤਾ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ

ਅਜੀਤ ਡੈਸਕ 29-07-2026
ਧਾਰੀਵਾਲ, 28 ਜੁਲਾਈ (ਸਵਰਨ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ.ਸੁਖਮਿੰਦਰ ਸਿੰਘ ਵਿੱਦਿਆ ਸਕੱਤਰ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਪਿ੍ੰਸੀਪਵ ਡਾ.ਗੁਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਅਰੰਭਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਕੀਰਤਨ ਤੋਂ ਬਾਅਦ ਕਾਲਜ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਹੁਕਮਨਾਮਾ ਲਿਆ ਗਿਆ । ਕਾਲਜ ਪ੍ਰੋਫ਼ੈਸਰ ਡਾ. ਆਤਮਾ ਸਿੰਘ ਨੇ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ। ਕਾਲਜ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਕਾਲਜ ਵਿਦਿਆਰਥੀਆਂ ਨੂੰ ਕਾਲਜ ਦੇ ਸੰਖੇਪ ਇਤਿਹਾਸ ਤੋਂ ਜਾਣੂ ਕਰਵਾਇਆ। ਕਾਲਜ ਵਿਦਿਆਰਥਣ ਸੰਤੋਸ਼ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਨਾਲ ਸਬੰਧਤ ਕਵਿਤਾ ਪੇਸ਼ ਕੀਤੀ। ਇਸ ਮੌਕੇ ਕਾਲਜ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਮੈਡੀਕਲ ਚੈੱਕਅਪ ਕੈਂਪ ਵਿੱਚ ਮੈਡੀਕਲ ਅਫ਼ਸਰ ਡਾ. ਅਮਰਿੰਦਰ ਸਿੰਘ ਕਲੇਰ, ਸੀ.ਐੱਚ.ਸੀ.ਧਾਰੀਵਾਲ ਤੋਂ ਆਪਣੀ ਟੀਮ ਨਾਲ ਪਹੁੰਚੇ। ਇਸ ਮੌਕੇ ਬੀ.ਪੀ, ਸ਼ੂਗਰ, ਲਿਵਰ ਦੇ ਰੋਗਾਂ,ਔਰਤਾਂ ਨਾਲ ਸਬੰਧਤ ਰੋਗਾਂ ਅਤੇ ਵਿਸ਼ੇਸ਼ ਬੱਚਿਆਂ ਦੇ ਮੁਫਤ ਚੈੱਕਅਪ ਕੀਤੇ ਗਏ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿੱਚ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਕੈਂਪ ਦਾ ਲਾਭ ਉਠਾਇਆ। ਇਸ ਮੌਕੇ ਬੀਬੀ ਜਸਬੀਰ ਕੌਰ ਜਫਰਵਾਲ, ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਚਰਨਜੀਤ ਸਿੰਘ,ਪਿ੍ਰੰਸੀਪਲ ਗੁਰੂ ਨਾਨਕ ਕਾਲਜ ਬਟਾਲਾ ਨੇ ਵਿਸੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪਿ੍ੰਸੀਪਲ ਡਾ.ਗੁਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ ਅਤੇ ਉਹਨਾਂ ਨੂੰ ਵਿੱਦਿਅਕ,ਧਾਰਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਵਿੱਚ ਪ੍ਰਪੱਕਤਾ ਹਾਸਲ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਲੱਖਣ ਕਲਾਂ ਵਿਖੇ ਗ੍ਰਾਮ ਸਭਾ ਇਜਲਾਸ ’ਚ ਪਿੰਡ ਵਾਸੀਆਂ ਨੇ ਨਸ਼ਿਆਂ ਖਿਲਾਫ਼ ਪਾਇਆ ਮਤਾ ਅਗਲੀ ਖ਼ਬਰ ਦਿੱਲੀ ਜੰਤਰ ਮੰਤਰ ਮੈਦਾਨ ’ਚ ਵਿਦਿਆਰਥੀਆਂ ਨੇ ਮੋਦੀ ਸਰਕਾਰ ਦੀ ਲਗਵਾਈ ਗੋਡੀ - ਫੌਜੀ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।