15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਪਿੰਡ ਸਰਵਾਲੀ ਵਿਖੇ ਮੀਟਿੰਗ

ਅਜੀਤ ਡੈਸਕ 29-07-2026
ਬਟਾਲਾ, 28 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਸਰਵਾਲੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ ਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਈ ਜੁਗਰਾਜ ਸਿੰਘ ਲਾਲੇਨੰਗਲ ਨੇ ਕਿਹਾ ਕਿ ਦਿਨੋ-ਦਿਨ ਪੰਜਾਬ ਦੀ ਮਾੜੀ ਹੁੰਦੀ ਜਾ ਰਹੀ ਹਾਲਤ ਨੂੰ ਕੇਵਲ ਭਾਈ ਅੰਮ੍ਰਿਤਪਾਲ ਸਿੰਘ ਹੀ ਬਚਾਅ ਸਕਦੇ ਹਨ, ਕਿਉਂਕਿ ਕਾਂਗਰਸ, ਬੀਜੇਪੀ, ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਹੁਣ ਲੋੜ ਹੈ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ’ਤੇ ਪਹਿਰਾ ਦੇਣ ਦੀ ਤਾਂ ਜੋ ਅਸੀਂ ਆਪਣੀ ਨੌਜਵਾਨੀ ਨੂੰ ਬਚਾਅ ਸਕੀਏ। ਇਸ ਮੌਕੇ ਜਸਬੀਰ ਸਿੰਘ, ਕੁਲਵੰਤ ਸਿੰਘ, ਰਣਜਿੰਦਰ ਸਿੰਘ, ਗੁਰਜੀਤ ਸਿੰਘ, ਕੈਪਟਨ ਰਾਮ ਸਿੰਘ, ਲਖਬੀਰ ਸਿੰਘ, ਬਾਬਾ ਹਰਵੰਤ ਸਿੰਘ, ਨਿਰਮਲ ਸਿੰਘ, ਗੁਰਬਚਨ ਸਿੰਘ, ਸਰਦੂਲ ਸਿੰਘ, ਰਣਜੀਤ ਸਿੰਘ, ਡਾ. ਰਵਿੰਦਰ ਸਿੰਘ, ਗੁਰਨਾਮ ਸਿੰਘ, ਅਜੈਬ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਉਂਕਾਰ ਸਿੰਘ, ਨਿਰਵੈਰ ਸਿੰਘ, ਮਨਜੀਤ ਸਿੰਘ, ਪ੍ਰਿੰਸ, ਜਸਵਿੰਦਰ ਸਿੰਘ, ਹਰਜੋਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਿੰਦਰਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਦਿਆਲ ਸਿੰਘ, ਦਵਿੰਦਰ ਚੰਦ, ਸਤਨਾਮ ਸÇੰਘ, ਸੁਖਵੰਤ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਰਣਬੀਰ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ, ਰਤਨ ਸਿੰਘ, ਜਸਬੀਰ ਸਿੰਘ, ਜਸਪਾਲ ਮਸੀਹ, ਮੁਸ਼ਤਾਕ, ਰਜਿੰਦਰ ਸਿੰਘ, ਅਜੀਤਪਾਲ ਸਿੰਘ, ਜਸਵਿੰਦਰ ਸਿੰਘ, ਦੀਪਪਾਲ ਸਿੰਘ, ਰਘਬੀਰ ਸਿੰਘ, ਦਲਜੀਤ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਬਾਅਦ ’ਚ ਮਜ਼ਾਕ ਉਡਾਇਆ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 9 ਲੱਖ ਦੀ ਮਾਰੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।