15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਤਿੰਦਰ ਸਿੰਘ ਰਿਆੜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 29-07-2026
ਧਾਰੀਵਾਲ, 28 ਜੁਲਾਈ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਸਤਿੰਦਰ ਸਿੰਘ ਰਿਆੜ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਨਿਯੁਕਤ ਕੀਤਾ ਹੈ, ਜਿਸ ’ਤੇ ਸਤਿੰਦਰ ਸਿੰਘ ਰਿਆੜ ਨੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੁੱਚਾ ਸਿੰਘ ਛੋਟੇਪੁਰ ਸੀਨੀਅਰ ਮੀਤ ਪ੍ਰਧਾਨ, ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਤਿੰਦਰ ਸਿੰਘ ਰਿਆੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪੰਥ ਦੀ ਚੜਦੀ ਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਨਾਲ ਨੌਜਵਾਨ ਜੁੜਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਹੋ ਸਕੇ।
ਪਿਛਲੀ ਖ਼ਬਰ ਪਿੰਡ ਡੱਲਾ ਦੇ 80 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਅਗਲੀ ਖ਼ਬਰ ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਹਜ਼ਾਰਾਂ ਸੰਗਤਾਂ ਪੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।