14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਵਿਦਿਆਰਥਣਾਂ ਨੂੰ ਵੰਡੇ ਸਕੂਲ ਬੈਗ

ਅਜੀਤ ਡੈਸਕ 29-07-2026
ਦੀਨਾਨਗਰ, 28 ਜੁਲਾਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਸਿੱਖਿਆ ਕਿਸੇ ਵੀ ਸਮਾਜ ਦੇ ਵਿਕਾਸ ਦੀ ਨੀਂਹ ਹੁੰਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਇਸ ਨੀਂਹ ਨੂੰ ਮਜ਼ਬੂਤ ਕਰਨ ਲਈ ਵੱਡੇ ਤੇ ਇਤਿਹਾਸਕ ਕਦਮ ਚੁੱਕੇ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡਣ ਮੌਕੇ ਕੀਤਾ।ਸਕੂਲ ਇੰਚਾਰਜ ਗੁਰਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਸਿੱਖਿਆ ਕ੍ਰਾਂਤੀ ਦੀ ਬਦੌਲਤ ਹੀ ਅੱਜ ਪੰਜਾਬ ਵਿਦੇਸ਼ੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਕੇ ਉਭਰਿਆ ਹੈ, ਜਿੱਥੇ ਦੁਨੀਆ ਭਰ ֹ’ਚੋਂ ਭਾਰਤ ਵਿਚ ਪੜ੍ਹਣ ਲਈ ਆਉਣ ਵਾਲੇ ਵਿਦਿਆਰਥੀ ਪੰਜਾਬ ਨੂੰ ਪਹਿਲੀ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਸਭ ਤੋਂ ਵੱਡਾ ਪ੍ਰਤੀਕ ਸਕੂਲਜ਼ ਆਫ਼ ਐਮੀਨੈਂਸ ਦੀ ਸਥਾਪਨਾ ਹੈ। ਇਨ੍ਹਾਂ ਸਕੂਲਾਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਤੇ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਕੂਲਾਂ ’ਚ ਸਮਾਰਟ ਕਲਾਸ ਰੂਮ, ਆਧੁਨਿਕ ਲੈਬਾਂ ਅਤੇ ਖੇਡਾਂ ਦੇ ਮੈਦਾਨ ਤਿਆਰ ਕੀਤੇ ਹਨ ਤਾਂ ਜੋ ਗਰੀਬ ਤੋਂ ਗਰੀਬ ਪਰਿਵਾਰ ਦਾ ਬੱਚਾ ਵੀ ਉੱਚ ਪੱਧਰ ਦੀ ਸਿੱਖਿਆ ਪ੍ਰਾਪਤ ਕਰ ਸਕੇ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਮੁਹਿੰਮ ਤਹਿਤ ਸਿਰਫ਼ ਇਮਾਰਤਾਂ ਹੀ ਨਹੀਂ ਬਦਲੀਆਂ ਜਾ ਰਹੀਆਂ, ਸਗੋਂ ਪੜ੍ਹਾਈ ਦੇ ਮਿਆਰ ਨੂੰ ਵੀ ਉੱਚਾ ਚੁੱਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਾਂ ’ਚ ‘ਬਿਜ਼ਨਸ ਬਲਾਸਟਰਸ’ ਵਰਗੇ ਪ੍ਰੋਗਰਾਮ ਸ਼ੁਰੂ ਕੀਤੇ ਹਨ ਜੋ ਬੱਚਿਆਂ ਵਿਚ ਬਚਪਨ ਤੋਂ ਹੀ ਉਦਮੀ ਸੋਚ ਪੈਦਾ ਕਰ ਰਹੇ ਹਨ। ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਹਲਕਾ ਇੰਚਾਰਜ ਨੇ ਕਿਹਾ ਕਿ ਪੰਜਾਬ ਦੀ ਇਹ ਸਿੱਖਿਆ ਕ੍ਰਾਂਤੀ ਆਉਣ ਵਾਲੀਆਂ ਪੀੜ੍ਹੀਆਂ ਦੀ ਕਿਸਮਤ ਬਦਲਣ ਵਾਲੀ ਹੈ। ਇਹ ਸੁਪਨਾ ਹੁਣ ਹਕੀਕਤ ਬਣ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਦੇਸ਼ ਅਤੇ ਵਿਦੇਸ਼ ਵਿਚ ਵੱਡੀਆਂ ਮੱਲਾਂ ਮਾਰਨਗੇ। ਇਸ ਮੌਕੇ ਬੀ.ਡੀ.ਪੀ.ਓ ਨਿਰਮਲ ਸਿੰਘ, ਰਿਟਾ. ਲੈਕਚਰਾਰ ਵਿਜੇ ਮਹਾਜਨ, ਸਰਪੰਚ ਰਛਪਾਲ ਸਿੰਘ ਤਲਵੰਡੀ, ਕੌਂਸਲਰ ਪ੍ਰਦੀਪ ਕੁਮਾਰ ਨੰਨੀ, ਸਾਬਕਾ ਕੌਂਸਲਰ ਸੁਨੀਲ ਦੱਤ, ਸਾਬਕਾ ਕੌਂਸਲਰ ਵਿਜੇ ਕੁਮਾਰ ਪਿੰਕਾ, ਵਾਰਡ ਇੰਚਾਰਜ ਰਾਜੀਵ ਕੁਮਾਰ, ਵਾਰਡ ਇੰਚਾਰਜ ਮਦਨ ਮੋਹਨ ਡਾਲੀ ਅਤੇ ਵਾਰਡ ਇੰਚਾਰਜ ਰਜਿੰਦਰ ਸੰਨੀ ਵੀ ਮੌਜੂਦ ਸਨ।
28ਜੀਆਰਪੀ13
ਪਿਛਲੀ ਖ਼ਬਰ ਪਿੰਡ ਚਾਵਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਕੰਮ ਹੋਇਆ ਮੁਕੰਮਲ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਹੜਤਾਲ 23ਵੇਂ ਦਿਨ ’ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।