14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਐਸ.ਆਈ.ਆਰ. ਨੂੰ ਲੈ ਕੇ ਜ਼ਿਲ੍ਹਾ ਸਵੀਪ ਟੀਮ ਵਲੋਂ ਵੱਖ-ਵੱਖ ਦਫ਼ਤਰਾਂ ’ਚ ਚਲਾਇਆ ਜਾਗਰੂਕਤਾ ਅਭਿਆਨ

ਅਜੀਤ ਡੈਸਕ 29-07-2026
ਪਠਾਨਕੋਟ, 28 ਜੁਲਾਈ (ਸੰਧੂ)-ਮੁੱਖ ਚੋਣ ਅਧਿਕਾਰੀ ਪੰਜਾਬ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਅੱਜ ਐਸ.ਆਈ.ਆਰ. ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਸਵੀਪ ਟੀਮ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਦਫ਼ਤਰਾਂ ਵਿਚ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਸਵੀਪ ਟੀਮ ਨੋਡਲ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਟੀਮ ਵਲੋਂ ਵੱਖ-ਵੱਖ ਦਫ਼ਤਰ ਦੇ ਬਾਹਰ ਜਾਗਰੂਕਤਾ ਸਟੀਕਰ ਵੀ ਲਗਾਏ ਗਏ ਤੇ ਪੰਫਲਟ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਐਸ.ਆਈ.ਆਰ. ਮੁਹਿੰਮ ਦੇ ਉਦੇਸ਼, ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ, ਸੋਧ, ਤਬਦੀਲੀ ਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੁੱਧ ਤੇ ਅੱਪਡੇਟ ਵੋਟਰ ਸੂਚੀ ਇਕ ਮਜ਼ਬੂਤ ਲੋਕਤੰਤਰ ਦੀ ਨੀਂਹ ਹੈ ਤੇ ਹਰ ਯੋਗ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਮੇਂ ਸਿਰ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਏ। ਇਸ ਦੇ ਨਾਲ ਹੀ ਲੋਕਾਂ ਨੂੰ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਅਭਿਆਨ ਉਪਰੰਤ ਜ਼ਿਲ੍ਹਾ ਨੋਡਲ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ. ਅਧੀਨ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਸਹਾਇਕ ਨੋਡਲ ਅਧਿਕਾਰੀ ਸੋਸ਼ਲ ਮੀਡੀਆ ਹੈਡ ਮਾਸਟਰ ਰਵੀ ਕਾਂਤ, ਸਹਾਇਕ ਨੋਡਲ ਅਫ਼ਸਰ ਸਵੀਪ ਟੀਮ ਤੇ ਜਾਗਰੂਕਤਾ ਸੈਲ ਹੈਡ ਮਾਸਟਰ ਸੰਜੀਵ ਕੁਮਾਰ, ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਵਿਵੇਕ ਡੋਗਰਾ, ਹਰਸਿਮਰਨਜੀਤ ਸਿੰਘ ਅਤੇ ਅਮਿਤ ਡੋਗਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਹਸਪਤਾਲ ਐਮਰਜੈਂਸੀ ਸਿਹਤ ਸੰਭਾਲ ਲਈ ਵਚਨਬੱਧ ਅਗਲੀ ਖ਼ਬਰ ਪਿੰਡ ਚਾਵਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਕੰਮ ਹੋਇਆ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।