ਘਰੋਟਾ, 28 ਜੁਲਾਈ (ਸੰਜੀਵ ਗੁਪਤਾ)-ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਕੁਮਾਰ ਵਲੋਂ ਮਲਟੀਪਰਪਜ਼ ਹੈਲਥ ਵਰਕਰ ਜਗਨ ਨਾਥ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਨ ਨਾਥ ਨੇ ਸਨਮਾਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਹੈਲਥ ਵਰਕਰ ਕੁਲਦੀਪ ਸਿੰਘ, ਅਰੁਣ ਕੁਮਾਰ, ਸੁਖਦੇਵ ਰਾਜ, ਯੁੱਧਵੀਰ ਸਲਾਰੀਆ, ਚੰਦਰ ਮਹਾਜਨ, ਅਮਰੀਕ ਪੂਨੀਆ, ਅਰੁਣ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।