10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ’ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ- ਸ਼ੈਰੀ, ਮਾਹਲ

ਅਜੀਤ ਡੈਸਕ 30-07-2026
ਧਾਰੀਵਾਲ, 29 ਜੁਲਾਈ (ਸਵਰਨ ਸਿੰਘ)-ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਹਿੱਤਕਾਰੀ ਸਹੂਲਤਾਂ ਅਤੇ ਸਕੀਮਾਂ ਤੋਂ ਸੂਬੇ ਦੇ ਲੋਕ ਕਾਫੀ ਖੁਸ਼ ਹਨ। ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸਟੇਜਾਂ ’ਤੇ ਬੋਲਣ ਲਈ ਕੋਈ ਮੁੱਦਾ ਹੀ ਨਹੀਂ ਰਿਹਾ, ਕਿਉਂਕਿ ਆਮ ਆਦਮੀ ਪਾਰਟੀ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਇਸ ਮੌਕੇ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਚਾਹਲ ਅਤੇ ਅਭੀਜੀਤ ਸਿੰਘ ਅਭੀ ਪੁਰਾਣਾ ਧਾਰੀਵਾਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਨਵੀਂ ਇਕਾਈ ਦਾ ਗਠਿਨ ਅਗਲੀ ਖ਼ਬਰ ਪਿੰਡ ਬੇਰੀ ਦੇ ਨੌਜਵਾਨ ਦੀ ਦੁਬਈ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।