02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼੍ਰੋਮਣੀ ਅਕਾਲੀ ਦਲ ਬਾਦਲ ਆਪ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ-ਯੂਥ ਪ੍ਰਧਾਨ ਬਾਜਵਾ

ਧਿਆਨਪੁਰ, 1 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਕੀਤਾ।

ਹਲਕਾ ਯੂਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ 02-08-2026
ਧਿਆਨਪੁਰ, 1 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਜਥੇ.ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ 25 ਜੁਲਾਈ ਨੂੰ ਕਾਦੀਆਂ ਦੇ ਥਾਣੇ ਦਾ ਘਿਰਾਓ ਕਰਕੇ ਅਕਾਲੀ ਦਲ ਦੇ ਵਰਕਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕੀਤਾ ਪਰਚਾ ਰੱਦ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਧੱਕੇਸ਼ਾਹੀ ਕਰਨ ਦੀਆਂ ਆਪਣੀਆਂ ਹੱਦਾਂ ਪਾਰ ਕਰਦਿਆਂ ਸਾਡੇ ਵਰਕਰ ਨੂੰ ਦਬਾਉਣ, ਧਮਕਾਉਣ ਤੇ ਕੁੱਟਮਾਰ ਕਰਕੇ ਝੂਠਾ ਪਰਚਾ ਦਰਜ ਕਰਕੇ ਜਲੀਲ ਕੀਤਾ ਗਿਆ ਸੀ। ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਆਵਾਜ਼ ਉਠਾ ਕੇ ਪਰਚਾ ਰੱਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਆਪਣੇ ਵਰਕਰਾਂ ਦੇ ਨਾਲ ਡੱਟ ਕੇ ਖੜ੍ਹਾ ਹੈ।
ਪਿਛਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਦੇ ਸੂਬਾ ਉਪ ਪ੍ਰਧਾਨ ਬਣਨ ’ਤੇ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਮਰਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਨੂੰ ਜੇ. ਯੂ. ਐੱਸ. ਐੱਸ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।