02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਾਮ ਲੀਲ੍ਹਾ ਮੈਦਾਨ ਨੂੰ ਜਾਂਦੇ ਮੁੱਖ ਮਾਰਗ ’ਤੇ ਪਾਰਕਿੰਗ ਕਾਰਨ ਨਿੱਤ ਲੱਗਦਾ ਟ੍ਰੈਫਿਕ ਜਾਮ, ਰਾਹਗੀਰ ਪ੍ਰੇਸ਼ਾਨ

ਪਠਾਨਕੋਟ, 1 ਅਗਸਤ (ਸੁਮਿਤ)-ਸ਼ਹਿਰ ਦੇ ਰਾਮ ਲੀਲਾ ਮੈਦਾਨ ਨੂੰ ਜਾਂਦੇ ਮੁੱਖ ਮਾਰਗ ‘ਤੇ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀ ਬੇਤਰਤੀਬ ਪਾਰਕਿੰਗ ਕਾਰਨ ਦਿਨ-ਰਾਤ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਸਥਾਨਕ ਲੋਕਾਂ ਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਇਸ ਮਾਰਗ ‘ਤੇ ਕਈ ਕੋਚਿੰਗ ਸੈਂਟਰ ਤੇ ਸਿੱਖਿਆ ਸੰਸਥਾਵਾਂ ਹੋਣ ਕਾਰਨ ਵਿਦਿਆਰਥੀ ਆਪਣੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਸੜਕ ਕਿਨਾਰੇ ਖੜ੍ਹੇ ਕਰ ਦਿੰਦੇ ਹਨ, ਜਿਸ ਨਾਲ ਸੜਕ ਤੰਗ ਹੋ ਜਾਂਦੀ ਹੈ ਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ।

ਅਜੀਤ ਡੈਸਕ 02-08-2026
ਪਠਾਨਕੋਟ, 1 ਅਗਸਤ (ਸੁਮਿਤ)-ਸ਼ਹਿਰ ਦੇ ਰਾਮ ਲੀਲਾ ਮੈਦਾਨ ਨੂੰ ਜਾਂਦੇ ਮੁੱਖ ਮਾਰਗ ‘ਤੇ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀ ਬੇਤਰਤੀਬ ਪਾਰਕਿੰਗ ਕਾਰਨ ਦਿਨ-ਰਾਤ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਸਥਾਨਕ ਲੋਕਾਂ ਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਇਸ ਮਾਰਗ ‘ਤੇ ਕਈ ਕੋਚਿੰਗ ਸੈਂਟਰ ਤੇ ਸਿੱਖਿਆ ਸੰਸਥਾਵਾਂ ਹੋਣ ਕਾਰਨ ਵਿਦਿਆਰਥੀ ਆਪਣੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਸੜਕ ਕਿਨਾਰੇ ਖੜ੍ਹੇ ਕਰ ਦਿੰਦੇ ਹਨ, ਜਿਸ ਨਾਲ ਸੜਕ ਤੰਗ ਹੋ ਜਾਂਦੀ ਹੈ ਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਸਵੇਰੇ ਤੇ ਸ਼ਾਮ ਦੇ ਸਮੇਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਕਈ ਵਾਰ ਐਂਬੂਲੈਂਸ ਤੇ ਹੋਰ ਐਮਰਜੈਂਸੀ ਵਾਹਨਾਂ ਨੂੰ ਵੀ ਜਾਮ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਥਾਨਕ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸੜਕ ‘ਤੇ ਬੇਤਰਤੀਬ ਪਾਰਕਿੰਗ ਕਾਰਨ ਆਏ ਦਿਨ ਵਿਵਾਦ ਦੀ ਸਥਿਤੀ ਵੀ ਬਣ ਜਾਂਦੀ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੇ ਟ੍ਰੈਫਿਕ ਪੁਲਿਸ ਤੋਂ ਮੰਗ ਕੀਤੀ ਕਿ ਇਸ ਮਾਰਗ ‘ਤੇ ਨਿਯਮਿਤ ਤੌਰ ‘ਤੇ ਟ੍ਰੈਫਿਕ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇ, ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕੋਚਿੰਗ ਸੈਂਟਰਾਂ ਤੇ ਸਿੱਖਿਆ ਸੰਸਥਾਵਾਂ ਨੂੰ ਆਪਣੇ ਕੈਂਪਸ ਵਿਚ ਪਾਰਕਿੰਗ ਦੀ ਯੋਗ ਵਿਵਸਥਾ ਕਰਨ ਲਈ ਪਾਬੰਦ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ ਵਿਖੇ ਫਿਰ ਹੋਈ ਚੋਰੀ * ਰਸੋਈ ’ਚੋਂ ਸਿਲੰਡਰ ਗਾਇਬ-ਸੀ. ਸੀ. ਟੀ. ਵੀ. ਕੈਮਰੇ ਤੋੜੇ ਅਗਲੀ ਖ਼ਬਰ ਤਾਰਾਗੜ੍ਹ ਪੁਲਿਸ ਨੇ ਟਰੱਕ-ਟਿੱਪਰਾਂ ਦੇ ਕੱਟੇ ਚਲਾਨ * ਟਿੱਪਰਾਂ ’ਤੇ ਲੱਗੀਆਂ ਕਾਲੀਆਂ ਫਿਲਮਾਂ ਉਤਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।