ਚੱਕੀ ਪੁਲ ’ਤੇ ਪੁਲਿਸ ਦਾ ਵਿਸ਼ੇਸ਼ ਨਾਕਾ, ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ
ਪਠਾਨਕੋਟ, 1 ਅਗਸਤ (ਸੁਮਿਤ)-ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਵੱਲੋਂ ਚੱਕੀ ਪੁਲ ‘ਤੇ ਵਿਸ਼ੇਸ਼ ਨਾਕਾ ਲਗਾ ਕੇ ਬਾਹਰੀ ਸੂਬਿਆਂ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਨੇ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਅਤੇ ਵਾਹਨ ਚਾਲਕਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ।
ਅਜੀਤ ਡੈਸਕ
02-08-2026