02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ. ਐੱਡ ਸਮੈਸਟਰ ਚੌਥਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਹੀਆਂ।

ਅਜੀਤ ਡੈਸਕ 02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ. ਐੱਡ ਸਮੈਸਟਰ ਚੌਥਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਹੀਆਂ। ਇਸ ਵਾਰ ਵੀ ਕਾਲਜ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਮਧੂ ਬਾਲਾ ਨੇ ਦੱਸਿਆ ਕਿ ਵਿਦਿਆਰਥਣ ਗੁਰਲੀਨ ਕੌਰ ਨੇ 8.33 ਸੀ. ਜੀ. ਪੀ. ਏ. ਨਾਲ ਯੂਨੀਵਰਸਿਟੀ ਮੈਰਿਟ ’ਚ ਸਥਾਨ ਹਾਸਿਲ ਕੀਤਾ। ਵਿਦਿਆਰਥਣ ਮਨਪ੍ਰੀਤ ਕੌਰ ਨੇ 8.30, ਜਸਲੀਨ ਗੋਰਾਇਆ ਨੇ 8.23, ਨਵਨੀਤ ਕੌਰ, ਰਮਨਦੀਪ ਕੌਰ ਤੇ ਸਾਹਿਲ ਨੇ 8.10, ਜਸਮੀਤ ਕੌਰ ਨੇ 8.08, ਕੁਮਕੁਮ ਨੇ 8.05, ਕ੍ਰਿਸ਼ਮਾ ਤੇ ਮਹਿਕਦੀਪ ਕੌਰ ਨੇ 8.03, ਜਗਰੂਪ ਕੌਰ ਤੇ ਜਸਵਿੰਦਰ ਕੌਰ ਨੇ 8.00, ਭੁਪਿੰਦਰ ਕੌਰ ਤੇ ਜਾਨਵੀ ਅਗਰਵਾਲ ਨੇ 7.98, ਨੇਹਾ ਕੁਮਾਰੀ ਨੇ 7.93, ਫ਼ਤਹਿਪ੍ਰੀਤ ਸਿੰਘ ਤੇ ਪਰਵੀਨ ਰਾਣੀ ਨੇ 7.88 ਅਤੇ ਚਾਹਤ ਮਲਹੋਤਰਾ ਨੇ 7.85 ਸੀ.ਜੀ.ਪੀ.ਏ. ਪ੍ਰਾਪਤ ਕਰ ਕੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ। ਉਨ੍ਹਾਂ ਦੱਸਿਆ ਕਿ ਕਾਲਜ ਦੇ 80 ਫ਼ੀਸਦੀ ਵਿਦਿਆਰਥੀਆਂ ਨੇ 7.00 ਸੀ. ਜੀ. ਪੀ. ਏ. ਤੋਂ ਵੱਧ ਅੰਕ ਪ੍ਰਾਪਤ ਕਰ ਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਖੁਸ਼ੀ ਦੇ ਮੌਕੇ ਚੇਅਰਮੈਨ ਸ: ਬਲਜੀਤ ਸਿੰਘ ਛੀਨਾ ਤੇ ਡਾਇਰੈਕਟਰ ਪੰਥਦੀਪ ਸਿੰਘ ਛੀਨਾ ਨੇ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਹੋਰ ਵੀ ਚੰਗੇਰੀਆਂ ਉਪਲੱਬਧੀਆਂ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਸੈਸ਼ਨ 2026-27 ਲਈ ਕਾਲਜ ਵਿਚ ਦਾਖਲਾ ਚੱਲ ਰਿਹਾ ਹੈ, ਜਿਸ ਵਿਚ ਹਮੇਸ਼ਾ ਦੀ ਤਰ੍ਹਾਂ ਲੋੜਵੰਦ ਵਿਦਿਆਰਥੀਆਂ ਨੂੰ ਹੋਰ ਸਹੂਲਤਾਂ ਦੇ ਨਾਲ-ਨਾਲ ਫ਼ੀਸਾਂ ਵਿਚ ਭਾਰੀ ਛੋਟ ਦਿੱਤੀ ਜਾਵੇਗੀ। ਇਸ ਮੌਕੇ ਜਸਪਿੰਦਰ ਕੌਰ, ਇੰਦਰਜੀਤ ਕੌਰ, ਕਵਲਜੀਤ ਕੌਰ, ਰਾਜਬੀਰ ਕੌਰ, ਅਨੁਰਾਧਾ, ਰਾਜਵਿੰਦਰ ਕੌਰ ਤੇ ਰਣਜੀਤਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੇ ਐਨ. ਸੀ. ਸੀ. ਕੈਡਿਟ ਸੈਮਸੂਨ ਮਸੀਹ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।