03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜੋੜਾ ਘਰ ਸੇਵਾ ਸੁਸਾਇਟੀ ਬਟਾਲਾ ਦੇ ਤਿੰਨ ਇਤਿਹਾਸਕ ਗੁਰਦੁਆਰਿਆਂ ਦੀ ਕਰੇਗੀ ਰੰਗ ਰੋਗਨ ਦੀ ਸੇਵਾ-ਸਮਰੱਥ

ਬਟਾਲਾ, 2 ਅਗਸਤ (ਹਰਦੇਵ ਸਿੰਘ ਸੰਧੂ)-ਬਟਾਲਾ ’ਚ ਧਾਰਮਿਕ ਤੇ ਲੋਕ ਸੇਵਾ ਨੂੰ ਸਮਰਪਿਤ ਜੋੜਾ ਘਰ ਸੇਵਾ ਸੁਸਾਇਟੀ ਸ਼ਹਿਰ ਦੇ 3 ਇਤਿਹਾਸਕ ਗੁਰਦੁਆਰਿਆਂ ’ਚ ਰੰਗ ਰੋਗਨ ਦੀ ਸੇਵਾ ਕਰੇਗੀ। ਇਸ ਬਾਰੇ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਤੇ ਉਪ ਪ੍ਰਧਾਨ ਸਤਨਾਮ ਸਿੰਘ ਸਮਰੱਥ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਜੋ ਕਿ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 03-08-2026
ਬਟਾਲਾ, 2 ਅਗਸਤ (ਹਰਦੇਵ ਸਿੰਘ ਸੰਧੂ)-ਬਟਾਲਾ ’ਚ ਧਾਰਮਿਕ ਤੇ ਲੋਕ ਸੇਵਾ ਨੂੰ ਸਮਰਪਿਤ ਜੋੜਾ ਘਰ ਸੇਵਾ ਸੁਸਾਇਟੀ ਸ਼ਹਿਰ ਦੇ 3 ਇਤਿਹਾਸਕ ਗੁਰਦੁਆਰਿਆਂ ’ਚ ਰੰਗ ਰੋਗਨ ਦੀ ਸੇਵਾ ਕਰੇਗੀ। ਇਸ ਬਾਰੇ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਤੇ ਉਪ ਪ੍ਰਧਾਨ ਸਤਨਾਮ ਸਿੰਘ ਸਮਰੱਥ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਜੋ ਕਿ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਡੇਹਰਾ ਸਾਹਿਬ, ਗੁਰੁਦਆਰਾ ਕੰਧ ਸਾਹਿਬ ਤੇ ਗੁਰਦੁਆਰਾ ਸਤਕਰਤਾਰੀਆਂ ’ਚ ਰੰਗ ਰੋਗਨ ਦੀ ਸੇਵਾ ਜੋੜਾ ਘਰ ਸੇਵਾ ਸੁਸਾਇਟੀ ਨੂੰ ਮਿਲੀ ਹੈ। ਜਿਸ ਨੂੰ ਅੱਜ ਗੁਰਦੁਆਰਾ ਕੰਧ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਿੰਦਰ ਸਿੰਘ ਖਾਲਸਾ ਵਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਿੰਨਾਂ ਗੁਰਦੁਆਰਿਆਂ ’ਚ ਸੇਵਾ ਕੀਤੀ ਜਾਵੇਗੀ। ਇਸ ਮੌਕੇ ਸੁੱਖਾ ਸਿੰਘ ਲੰਗਾਹ, ਮੇਜਰ ਸਿੰਘ ਉਮਰਪੁਰਾ, ਲਖਬੀਰ ਸਿੰਘ ਠੇਕੇਦਾਰ, ਰਵੀ ਗਿੱਲ, ਕਾਕਾ ਕਾਰਪੇਂਟਰ, ਗੁਰਦੀਪ ਸਿੰਘ, ਸੁਖਵੰਤ ਸਿੰਘ, ਪਰਦੀਪ ਸਿੰਘ, ਬਾਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਸਰਪੰਚ ਮਲਕੀਤ ਸਿੰਘ ਸੇਖਵਾਂ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਅਮਰੀਕ ਸਿੰਘ ਗੋਲਡੀ ਨੇ ਪਿੰਡ ਵਿੱਠਵਾਂ ’ਚ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।