03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜੋਬਨ ਰੰਧਾਵਾ ਨੂੰ ਹਲਕਾ ਇੰਚਾਰਜ ਲੱਗਣ ’ਤੇ ਪਲਵਿੰਦਰ ਸਿੰਘ ਕਾਹਲੋਂ ਤੇ ਕੈਪਟਨ ਸੁਰਜਨ ਸਿੰਘ ਨੇ ਦਿੱਤੀ ਵਧਾਈ

ਕਿਲ੍ਹਾ ਲਾਲ ਸਿੰਘ, 2 ਅਗਸਤ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਜੋਬਨ ਰੰਧਾਵਾ ਨੂੰ ਫਤਹਿਗੜ੍ਹ ਚੂੜੀਆਂ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਕਾਹਲੋਂ ਭਾਗੋਵਾਲ ਤੇ ਬਲਾਕ ਪ੍ਰਧਾਨ ਕੈਪਟਨ ਸੁਰਜਨ ਸਿੰਘ ਚੰਦੂਮਾਂਜਾਂ ਨੇ ਵਧਾਈ ਦਿੱਤੀ ਅਤੇ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਪਾਰਟੀ ਦੇ ਫੈਸਲੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ।

ਅਜੀਤ ਡੈਸਕ 03-08-2026
ਕਿਲ੍ਹਾ ਲਾਲ ਸਿੰਘ, 2 ਅਗਸਤ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਜੋਬਨ ਰੰਧਾਵਾ ਨੂੰ ਫਤਹਿਗੜ੍ਹ ਚੂੜੀਆਂ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਕਾਹਲੋਂ ਭਾਗੋਵਾਲ ਤੇ ਬਲਾਕ ਪ੍ਰਧਾਨ ਕੈਪਟਨ ਸੁਰਜਨ ਸਿੰਘ ਚੰਦੂਮਾਂਜਾਂ ਨੇ ਵਧਾਈ ਦਿੱਤੀ ਅਤੇ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਪਾਰਟੀ ਦੇ ਫੈਸਲੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ। ਪਾਰਟੀ ’ਚ ਕੁਝ ਆਦਮੀ ਨਾਰਾਜ਼ ਚੱਲ ਰਹੇ ਸਨ, ਇਸ ਲਈ ਸਾਰੇ ਹੁਣ ਖੁਸ਼ ਹਨ ਤੇ ਆ ਰਹੀਆਂ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ, ਕਿਉਂਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਕਾਰਜਕਾਲ ਵਿਚ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਮੌਕੇ ਜੋਬਨ ਰੰਧਾਵਾ ਨੇ ਬਲਾਕ ਪ੍ਰਧਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਰਿਆਂ ਨੂੰ ਇਕ ਪਰਿਵਾਰ ਦੀ ਤਰ੍ਹਾਂ ਨਾਲ ਲੈ ਕੇ ਚੱਲਣਗੇ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ 2027 ’ਚ ਦੁਬਾਰਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਗੁੰਡਾ ਅਨਸਰਾਂ ਨੇ ਨਾਨੋਨੰਗਲ ਦੇ ਪੋਲਟਰੀ ਫਾਰਮ ’ਤੇ ਹਮਲਾ ਕਰਕੇ 4 ਗੇਟਾਂ ਦਾ ਕੀਤਾ ਨੁਕਸਾਨ * 25 ਬੋਰੀਆਂ ਫੀਡ ਵੀ ਚੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।