03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਧਾਇਕ ਇਯਾਲੀ ਖ਼ਿਲਾਫ਼ ਦਰਜ ਮੁਕੱਦਮੇ ਦੀ ਜੁਗਰਾਜ ਸਿੰਘ ਲਾਲੇਨੰਗਲ ਵਲੋਂ ਨਿਖੇਧੀ

ਫ਼ਤਹਿਗੜ੍ਹ ਚੂੜੀਆਂ, 2 ਅਗਸਤ (ਐਮ. ਐਸ.

ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇ ਨੰਗਲ 03-08-2026
ਫ਼ਤਹਿਗੜ੍ਹ ਚੂੜੀਆਂ, 2 ਅਗਸਤ (ਐਮ.ਐਸ. ਫੁੱਲ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਦਿਬੜੂਗੜ੍ਹ ਜੇਲ੍ਹ ਵਿਚ ਬੰਦ ਐੱਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਹੋਰਨਾਂ ਨੌਜਵਾਨਾਂ ਦੀ ਰਿਹਾਈ ਲਈ ਬੁਲੰਦ ਕੀਤੀ ਗਈ ਆਵਾਜ਼ ਨੂੰ ਦਬਾਉਣ ਦੇ ਯਤਨਾਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਫ਼ਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ ਨੇ ਸਰਕਾਰ ਵਲੋਂ ਵਿਧਾਇਕ ਇਯਾਲੀ ’ਤੇ ਦਰਜ ਕੀਤੇ ਗਏ ਮੁਕੱਦਮੇ ਨੂੰ ਸਿਆਸੀ ਬਦਲਾਖ਼ੋਰੀ ਕਰਾਰ ਦਿੱਤਾ ਹੈ। ਜੁਗਰਾਜ ਸਿੰਘ ਲਾਲੇਨੰਗਲ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ, ਮਸਲਿਆਂ ਤੇ ਇਨਸਾਫ਼ ਦੀ ਗੱਲ ਮਜ਼ਬੂਤੀ ਨਾਲ ਜ਼ਿੰਦਗੀ ਅੱਗੇ ਰੱਖੀ ਹੈ। ਉਨ੍ਹਾਂ ਕਿਹਾ ਕਿ ਇਯਾਲੀ ਪੰਜਾਬ ਦੇ ਨੌਜਵਾਨਾਂ ਦੇ ਮਨਪਸੰਦ ਤੇ ਹਰਮਨਪਿਆਰੇ ਆਗੂ ਵਜੋਂ ਉੱਭਰੇ ਹਨ, ਜਿਸ ਕਾਰਨ ਉਨ੍ਹਾਂ ਦਾ ਸਿਆਸੀ ਕੱਦ ਤੇ ਲੋਕਾਂ ਵਿਚ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਲਾਲੇਨੰਗਲ ਨੇ ਦੋਸ਼ ਲਾਇਆ ਕਿ ਵਿਰੋਧੀਆਂ ਤੇ ਸੱਤਾਧਾਰੀਆਂ ਤੋਂ ਵਿਧਾਇਕ ਇਯਾਲੀ ਦਾ ਇਹ ਵਧਦਾ ਹੋਇਆ ਕੱਦ ਤੇ ਪੰਜਾਬ ਹਿਤੈਸ਼ੀ ਸਟੈਂਡ ਬਰਦਾਸ਼ਤ ਨਹੀਂ ਹੋ ਰਿਹਾ, ਜਿਸ ਦੇ ਚਲਦਿਆਂ ਸਰਕਾਰ ਵਲੋਂ ਅਜਿਹੇ ਝੂਠੇ ਪਰਚੇ ਦਰਜ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹੱਕਾਂ ਲਈ ਅਜਿਹੀਆਂ ਆਵਾਜ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ ਤੇ ਸਮੁੱਚਾ ਪੰਜਾਬੀ ਭਾਈਚਾਰਾ ਅਜਿਹੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਵੇ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪ) ਵਲੋਂ ਪੁਲਿਸ ਥਾਣੇ ’ਚ ਧਰਨਾ ਦਿੱਤਾ ਜਾਵੇਗਾ- ਪ੍ਰਧਾਨ ਪਰਮਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।