ਨਵ- ਨਿਯੁਕਤ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਕਿਸਾਨ ਵਿੰਗ ਰਿਆੜ ਦਾ ਸਨਮਾਨ
ਧਾਰੀਵਾਲ, 3 ਅਗਸਤ (ਸਵਰਨ ਸਿੰਘ)- ਕੁਲਬੀਰ ਸਿੰਘ ਰਿਆੜ ਨੂੰ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਸ੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਜ਼ਿਲ੍ਹਾ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਬਾਦਲ ਨਵਜੋਤ ਸਿੰਘ ਫੱਤੂਪੁਰ ਅਤੇ ਸਾਬਕਾ ਸਰਪੰਚ ਸਵਿੰਦਰ ਸਿੰਘ ਫੱਤੂਪੁਰ ਵਲੋ ਧਾਰੀਵਾਲ ਵਿਖੇ ਪਹੁੰਚ ਕੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਰਿਆੜ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪਧਾਨ ਬਣਨ ਨਾਲ ਅਕਾਲੀ ਦਲ ਹੋਰ ਵੀ ਮਜਬੂਤ ਹੋਵੇਗਾ।
ਅਜੀਤ ਡੈਸਕ
04-08-2026