ਡੇਅਰੀਵਾਲ ਤੇ ਮਾਨੇਪੁਰ ਦੇ ਕਿਸਾਨਾਂ ਦੀ ਨੁਕਸਾਨੀ ਫ਼ਸਲ ਦੀ 100 ਫ਼ੀਸਦੀ ਭਰਪਾਈ ਤੇ ਸੱਕੀ ਨਾਲੇ ਦੀ ਤੁਰੰਤ ਸਫ਼ਾਈ ਦੀ ਮੰਗ
ਕਲਾਨੌਰ, 3 ਅਗਸਤ (ਪੁਰੇਵਾਲ)-ਬੀਤੇ ਦਿਨ ਹੋਈਆਂ ਬਰਸਾਤਾਂ ਤੋਂ ਬਾਅਦ ਇਸ ਖੇਤਰ ’ਚੋਂ ਗੁਜਰਦੇ ਕਿਰਨ ਨਾਲਾ ਸੱਕੀ ’ਚ ਆਏ ਹੜ੍ਹ ਰੂਪੀ ਪਾਣੀ ਨਾਲ ਨੇੜਲੇ ਪਿੰਡਾਂ ’ਚ ਕਿਸਾਨਾਂ ਦੀਆਂ ਪ੍ਰਭਾਵਿਤ ਹੋਈਆਂ ਫਸਲਾਂ ਦੀ 100 ਫ਼ੀਸਦੀ ਭਰਪਾਈ ਤੇ ਕਿਰਨ ਨਾਲੇ ਸੱਕੀ ਦੀ ਸਫਾਈ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਸਬ ਡਵੀਜ਼ਨ ਮੈਜਿਸਟਰੇਟ ਕਲਾਨੌਰ ਲਛਮਣ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਵੀ ਹਾਜ਼ਰ ਸਨ।
ਕਲਾਨੌਰ, 3 ਅਗਸਤ (ਪੁਰੇਵਾਲ)-ਬੀਤੇ ਦਿਨ ਹੋਈਆਂ ਬਰਸਾਤਾਂ ਤੋਂ ਬਾਅਦ ਇਸ ਖੇਤਰ ’ਚੋਂ ਗੁਜਰਦੇ ਕਿਰਨ ਨਾਲਾ ਸੱਕੀ ’ਚ ਆਏ ਹੜ੍ਹ ਰੂਪੀ ਪਾਣੀ ਨਾਲ ਨੇੜਲੇ ਪਿੰਡਾਂ ’ਚ ਕਿਸਾਨਾਂ ਦੀਆਂ ਪ੍ਰਭਾਵਿਤ ਹੋਈਆਂ ਫਸਲਾਂ ਦੀ 100 ਫ਼ੀਸਦੀ ਭਰਪਾਈ ਤੇ ਕਿਰਨ ਨਾਲੇ ਸੱਕੀ ਦੀ ਸਫਾਈ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਸਬ ਡਵੀਜ਼ਨ ਮੈਜਿਸਟਰੇਟ ਕਲਾਨੌਰ ਲਛਮਣ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਵੀ ਹਾਜ਼ਰ ਸਨ। ਐਸ.ਡੀ.ਐਮ. ਰੰਧਾਵਾ ਵਲੋਂ ਮਾਮਲੇ ਦੀ ਤਾਜ਼ਾ ਰਿਪੋਰਟ ਲਈ ਤੁਰੰਤ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ। ਪ੍ਰਧਾਨ ਭੋਜਰਾਜ ਨੇ ਕਿਹਾ ਕਿ ਇਕ ਹਫ਼ਤਾ ਪਹਿਲਾਂ ਹੋਈ ਬਾਰਿਸ਼ ਦੌਰਾਨ ਕਿਰਨ ਨਾਲੇ ’ਚ ਪਾਣੀ ਦਾ ਵਹਾਅ ਵਧਣ ਕਾਰਨ ਡੇਅਰੀਵਾਲ ਕਿਰਨ ਤੇ ਮਾਨੇਪੁਰ ਦੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡਰੇਨ ਵਿਭਾਗ ਵਲੋਂ ਨਾਲੇ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਉਣ ਤੇ ਪੁਲ ਦੇ ਨਿਰਮਾਣ ਦੌਰਾਨ ਕੰਪਨੀ ਦੀ ਅਣਗਹਿਲੀ ਕਾਰਨ ਪਾਣੀ ਦਾ ਨਿਕਾਸ ਰੁਕ ਗਿਆ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਸਾਲ 2025 ’ਚ ਆਏ ਹੜ੍ਹਾਂ ਦੌਰਾਨ ਵੀ ਇਸ ਖੇਤਰ ਦੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋਈਆਂ ਸਨ, ਪਰ ਅੱਜ ਤੱਕ ਪੱਕਾ ਹੱਲ ਨਹੀਂ ਕੀਤਾ ਗਿਆ। ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਕੇ ਕਿਸਾਨਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕੇ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਦੇ ਨੁਕਸਾਨ ਦੀ 100 ਫ਼ੀਸਦੀ ਭਰਪਾਈ ਕੀਤੀ ਜਾਵੇ, ਜਿਸ ਵਿਭਾਗ ਦੀ ਅਣਗਹਿਲੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਸ ਦੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤੇ ਕਿਰਨ ਨਾਲੇ ਦੀ ਤੁਰੰਤ ਸਫ਼ਾਈ ਕਰਵਾ ਕੇ ਭਵਿੱਖ ’ਚ ਅਜਿਹੇ ਨੁਕਸਾਨ ਤੋਂ ਬਚਾਅ ਯਕੀਨੀ ਬਣਾਇਆ ਜਾਵੇ। ਇਸ ਮੌਕੇ ’ਤੇ ਕਿਸਾਨ ਆਗੂ ਪਵਿੱਤਰਜੀਤ ਸਿੰਘ ਬਾਜਵਾ, ਤਰਸੇਮ ਸਿੰਘ ਦੂਲਾਨੰਗਲ, ਬਾਬਾ ਲਖਬੀਰ ਸਿੰਘ, ਅਮਰਜੀਤ ਸਿੰਘ ਸਹਾਰੀ, ਭੁਪਿੰਦਰ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਦਲੀਪ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਹਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਕਿਸਾਨ ਵੀ ਹਾਜ਼ਰ ਸਨ।