04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

-ਡੇਰਾ ਬਾਬਾ ਨਾਨਕ ’ਚ ਕਾਂਗਰਸ ਨੂੰ ਝਟਕਾ- ਪਿੰਡ ਚਾਕਾਂਵਾਲੀ ਦਾ ਸਾ. ਸਰਪੰਚ ਦਰਜਨ ਦੇ ਕਰੀਬ ਪਰਿਵਾਰਾਂ ਸਮੇਤ ‘ਆਪ’ ’ਚ ਸ਼ਾਮਿਲ

ਡੇਰਾ ਬਾਬਾ ਨਾਨਕ, 3 ਅਗਸਤ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦ ਪਿੰਡ ਚਾਕਾਂਵਾਲੀ ਦੇ ਸਾ. ਸਰਪੰਚ ਗੁਰਦਾਸ ਸਿੰਘ ਸਮੇਤ ਇਕ ਦਰਜਨ ਦੇ ਕਰੀਬ ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਕਬੂਲਦਿਆਂ ਹੋਇਆਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਅਜੀਤ ਡੈਸਕ 04-08-2026
ਡੇਰਾ ਬਾਬਾ ਨਾਨਕ, 3 ਅਗਸਤ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦ ਪਿੰਡ ਚਾਕਾਂਵਾਲੀ ਦੇ ਸਾ. ਸਰਪੰਚ ਗੁਰਦਾਸ ਸਿੰਘ ਸਮੇਤ ਇਕ ਦਰਜਨ ਦੇ ਕਰੀਬ ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਕਬੂਲਦਿਆਂ ਹੋਇਆਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਗੁਰਦਾਸ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ, ਬਾਵਾ ਸਿੰਘ, ਹਰਵਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਤੇ ਬਲਰਾਜ ਸਿੰਘ ਨੂੰ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਜੀ ਆਇਆ ਕਹਿੰਦਿਆਂ ਹੋਇਆਂ ਸਿਰਪਾਉ ਪਾ ਕੇ ਸਵਾਗਤ ਕੀਤਾ। ਇਸ ਮੌਕੇ ਇਨ੍ਹਾਂ ਕਾਂਗਰਸੀ ਪਰਿਵਾਰਾਂ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਬਿਨ੍ਹਾਂ ਪੱਖਪਾਤ ਕਰਵਾਏ ਜਾ ਰਹੇ ਕੰਮਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅੱਜ ‘ਆਪ’ ’ਚ ਸ਼ਾਮਿਲ ਹੋ ਰਹੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਚੇ. ਬਲਵਿੰਦਰ ਸਿੰਘ ਹਰੂਵਾਲ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਮਨਰੂਪ ਸਿੰਘ ਰੰਧਾਵਾ, ਲਵਪ੍ਰੀਤ ਸਿੰਘ ਪੀਏ ਸਮੇਤ ਵੱਡੀ ਗਿਣਤੀ ’ਚ ‘ਆਪ’ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ ਅਗਲੀ ਖ਼ਬਰ ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਪ੍ਰਧਾਨ ਮੰਤਰੀ ਵਰਚੁਅਲ ਸੰਬੋਧਨ ’ਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।