ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
ਧਾਰੀਵਾਲ, 3 ਅਗਸਤ (ਜੇਮਸ ਨਾਹਰ)-ਭਾਜਪਾ ਘੱਟ ਗਿਣਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਥੋਮਸ ਮਸੀਹ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਘੱਟ ਗਿਣਤੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਸਮਾਜਿਕ ਤੇ ਵਿਕਾਸੀ ਮੁੱਦਿਆਂ ਬਾਰੇ ਉਨ੍ਹਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ, ਜਿਸ ’ਚ ਥੋਮਸ ਨੇ ਸਿੱਖਿਆ, ਰੁਜ਼ਗਾਰ, ਨੌਜਵਾਨਾਂ ਦੇ ਸਸ਼ਕਤੀਕਰਨ ਤੇ ਸਮਾਜਿਕ ਭਲਾਈ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ।
ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ । ਅਜੀਤ ਤਸਵੀਰ
04-08-2026