06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 4 ਅਗਸਤ (ਅਸ਼ੋਕ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਵਿਚ ਕੋਈ ਵੀ ਵਿਅਕਤੀ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।

ਅਜੀਤ ਡੈਸਕ 05-08-2026
ਗੁਰਦਾਸਪੁਰ, 4 ਅਗਸਤ (ਅਸ਼ੋਕ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਵਿਚ ਕੋਈ ਵੀ ਵਿਅਕਤੀ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿਚ ਲਾਜ਼ਮੀ ਤੌਰ ’ਤੇ ਦਰਜ਼ ਕਰਵਾਏਗਾ, ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਤੇ ਧਾਰਮਿਕ ਸਥਾਨਾਂ ਵਿਚ ਕੋਈ ਵੀ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ, ਸਾਈਬਰ ਕੈਫੇ ਦੇ ਮਾਲਕਾਂ ਵਲੋਂ ਅਣਜਾਣ ਵਿਅਕਤੀ ਦੀ ਪਹਿਚਾਣ ਰਜ਼ਿਵਸਟਰ ਵਿਚ ਦਰਜ਼ ਕੀਤੀ ਜਾਵੇ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ, ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਿਆ ਜਾਵੇ, ਕੋਈ ਵਿਅਕਤੀ ਸਾਈਕਲ/ਰਿਕਸ਼ਾ/ ਟਰੈਕਟਰ/ਰੇਹੜੀ ਅਤੇ ਹੋਰ ਕੋਈ ਗੱਡੀ ’ਤੇ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ, ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਹੋਵੇਗੀ, ਕੋਈ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ, ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵਲੋਂ ਉਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਐਂਟਰੀਆਂ ਦਾ ਰਜਿਸਟਰ ਵਿਚ ਇੰਦਰਾਜ ਕਰਨਾ ਜਰੂਰੀ ਹੋਵੇਗਾ, ਧਾਰਮਿਕ ਅਸਥਾਨਾਂ ’ਤੇ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਹੋਵੇਗੀ ਕਿ ਰੋਜਾਨਾ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਏ ਜਾਣ, ਘੜੂਕਿਆਂ ਦੀ ਸਵਾਰੀ ਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 20 ਜੁਲਾਈ ਤੋਂ 19 ਸਤੰਬਰ ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਅਮਨ ਭੱਲਾ ਗਰੁੱਪ ਆਫ ਇੰਸਟੀਚਿਊਟ ਵਿਖੇ ਨਵੇਂ ਵਿੱਦਿਅਕ ਸ਼ੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਭਗਵਾਨਪੁਰ ਟੀਮ ਵਲੋਂ ਪਿੰਡ ਸ਼ਾਹਪੁਰ, ਮਸਤਕੋਟ ਤੇ ਉਗੜੂਖੈੜਾ ਵਿਚ ਗਰੀਬ ਲੜਕੀਆਂ ਦੇ ਵਿਆਹ ਵਿਚ ਮਦਦ ਵਜੋਂ 21-21 ਹਜ਼ਾਰ ਰੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।