06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਖੇ ਖੂਨਦਾਨ ਕੈਂਪ

ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਿੱਤੇ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ 25 ਵਿਅਕਤੀਆਂ ਵਲੋਂ ਸਵੈ ਇਛੱਕ ਖੂਨਦਾਨ ਕੀਤਾ ਗਿਆ।

ਅਜੀਤ ਡੈਸਕ 05-08-2026
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਿੱਤੇ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ 25 ਵਿਅਕਤੀਆਂ ਵਲੋਂ ਸਵੈ ਇਛੱਕ ਖੂਨਦਾਨ ਕੀਤਾ ਗਿਆ। ਇਸ ਮੌਕੇ ਟਰੇਨਿੰਗ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਰਾਜੀਵ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਰਾਜੀਵ ਸਿੰਘ ਵਲੋ ਖੂਨਦਾਨ ਕਰਨ ਦੀ ਮਹੱਹਤਾ ਬਾਰੇ ਦੱਸਿਆ ਕਿ ਇਹ ਇਕ ਬੁਹਤ ਹੀ ਮਹਾਨ ਕੰਮ ਹੈ, ਕਿਉਂਕਿ ਸਾਡੇ ਸਰੀਰ ਦਾ ਮੁੱਲ ਆਧਾਰ ਖੂਨ ਹੁੰਦਾ ਹੈ ਜੋ ਨਾ ਤਾਂ ਕਿਸੇ ਫੈਕਟਰੀ ਵਿਚ ਤਿਆਰ ਹੁੰਦਾ ਹੈ ਤੇ ਨਾ ਕਿਸੇ ਹੋਰ ਤੋਂ ਲਿਆ ਜਾ ਸਕਦਾ ਹੈ, ਇਸ ਦੀ ਕਮੀ ਸਿਰਫ ਮਨੁੱਖ ਦੇ ਖੂਨ ਤੋਂ ਹੀ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਦੇ ਕੈਪਾਂ ’ਚ ਖੂਨਦਾਨ ਕਰਨ ਦੇ ਨਾਲ ਸਾਡੇ ਸਰੀਰ ਦੇ ਜਰੂਰੀ ਟੈਸਟ ਮੁਫ਼ਤ ਹੋ ਜਾਂਦੇ ਹਨ, ਜਿਸ ਦਾ ਇਹ ਫਾਇਦਾ ਹੁੰਦਾ ਹੈ ਕਿ ਜੇਕਰ ਸਾਡੇ ਸਰੀਰ ’ਚ ਕਿਸੇ ਤਰ੍ਹਾਂ ਦੀ ਕੋਈ ਬਿਮਾਰੀ ਦੀ ਸ਼ੁਰਆਤ ਹੁੰਦੀ ਹੈ ਜਾਂ ਹੋਣ ਵਾਲੀ ਹੋਵੇ ਤਾਂ ਇਨਾਂ ਟੈਸਟਾਂ ਦੇ ਰਾਹੀਂ ਸਮੇ ਸਿਰ ਪਤਾ ਲੱਗ ਜਾਂਦਾ ਹੈ, ਜਿਸ ਦਾ ਸਮੇਂ ਰਹਿੰਦੇ ਅਸੀ ਇਲਾਜ ਕਰਵਾ ਸਕਦੇ ਹਾਂ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਇਹ ਕੈਂਪ ਲਗਾਏ ਜਾਂਦੇ ਰਹਿੰਦੇ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ ਇਛੱਕ ਖੂਨਦਾਨ ਕੈਂਪ ਲਗਾਉਣ ਵਿਚ ਰੈਡ ਕਰਾਸ ਸੁਸਾਇਟੀ ਦਾ ਸਹਿਯੋਗ ਕਰਨ ਲਈ ਅਗਾਂਹ ਆਉਣ ਤਾਂ ਜੋ ਜਦੋਂ ਵੀ ਕਿਸੇ ਵਿਅਕਤੀ ਨੂੰ ਖੂਨ ਦੀ ਜਰੂਰਤ ਪੈਦੀ ਹੈ ਤਾਂ ਬਿਨ੍ਹਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਕੈਂਪ ਵਿਚ ਸੰਦੀਪ ਸਿੰਘ ਬੋਪਾਰਾਏ ਤੇ ਆਸੂ ਕੁਮਾਰ ਪਿੰਡ ਬੱਬੇਹਾਲੀ ਅਤੇ ਰੈਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ ਹਾਜਰ ਸੀ।
ਪਿਛਲੀ ਖ਼ਬਰ ਹਲਕਾ ਵਿਧਾਇਕ ਨੇ ਵਿਧਾਨ ਸਭਾ ’ਚ ਚੁੱਕਿਆ ਕੂੜੇ ਦੀ ਥਾਂ ਦਾ ਮੁੱਦਾ ਦੋ ਹਫ਼ਤਿਆਂ ’ਚ ਜਗ੍ਹਾ ਨਾ ਮਿਲੀ ਤਾਂ ਡੀ.ਸੀ ਰਿਹਾਇ... ਅਗਲੀ ਖ਼ਬਰ ਬੇਟ ਇਲਾਕੇ ਦੇ 30 ਸਰਪੰਚਾਂ ਨੇ ਹਲਕਾ ਇੰਚਾਰਜ ਦੇ ਹੱਕ ’ਚ ਡਟ ਕੇ ਵਿਰੋਧੀ ਧਿਰਾਂ ਦੇ ਉਡਾਏ ਹੋਸ਼ ਪਾਰਟੀ ਨੂੰ ਬਦਨਾਮ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।