06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਲਕਾ ਵਿਧਾਇਕ ਨੇ ਵਿਧਾਨ ਸਭਾ ’ਚ ਚੁੱਕਿਆ ਕੂੜੇ ਦੀ ਥਾਂ ਦਾ ਮੁੱਦਾ ਦੋ ਹਫ਼ਤਿਆਂ ’ਚ ਜਗ੍ਹਾ ਨਾ ਮਿਲੀ ਤਾਂ ਡੀ.ਸੀ ਰਿਹਾਇਸ਼ ਅੱਗੇ ਕੂੜਾ ਸੁੱਟਣ ਦੀ ਚਿਤਾਵਨੀ

ਗੁਰਦਾਸਪੁਰ, 4 ਅਗਸਤ (ਗੁਰਪ੍ਰਤਾਪ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਵਾਪਸ ਲੈਣ ਤੋਂ ਬਾਅਦ ਭਾਵੇਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਪਰ ਕੂੜੇ ਲਈ ਥਾਂ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।

ਅਜੀਤ ਡੈਸਕ 05-08-2026
ਗੁਰਦਾਸਪੁਰ, 4 ਅਗਸਤ (ਗੁਰਪ੍ਰਤਾਪ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਵਾਪਸ ਲੈਣ ਤੋਂ ਬਾਅਦ ਭਾਵੇਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਪਰ ਕੂੜੇ ਲਈ ਥਾਂ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਦੇ ਮੱਦੇਨਜ਼ਰ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਇਹ ਮੁੱਦਾ ਵਿਧਾਨ ਸਭਾ ’ਚ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਵਿਧਾਇਕ ਪਾਹੜਾ ਨੇ ਦੱਸਿਆ ਕਿ ਗੁਰਦਾਸਪੁਰ ਹਲਕੇ ਵਿਚ ਕੂੜੇ ਦੀ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਹੈ। ਜਦੋਂ ਡਾ: ਰਵਜੋਤ ਸਿੰਘ ਇਸ ਵਿਭਾਗ ਦੇ ਮੰਤਰੀ ਸਨ ਤਾਂ ਉਹ ਇਸ ਸਮੱਸਿਆ ਨੂੰ ਲੈ ਕੇ ਕਈ ਵਾਰ ਉਨ੍ਹਾਂ ਨੂੰ ਮਿਲੇ ਸਨ। ਪਰ ਪਿਛਲੇ ਢਾਈ ਸਾਲਾ ਤੋਂ ਕੂੜੇ ਲਈ ਕੋਈ ਥਾਂ ਅਲਾਟ ਨਹੀਂ ਕੀਤੀ ਗਈ। ਜਿਸ ਕਾਰਨ ਉਹ ਨਿੱਜੀ ਪੱਧਰ ‘ਤੇ ਜਗ੍ਹਾ ਦਾ ਪ੍ਰਬੰਧ ਕਰਕੇ ਸ਼ਹਿਰ ਦਾ ਕੂੜਾ ਚੁੱਕਵਾਉਂਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ’ਚ ਨਗਰ ਕੌਂਸਲ ਵਲੋਂ ਕੂੜਾ ਸੁੱਟਣ ਲਈ ਜਗ੍ਹਾ ਲਈ ਗਈ ਸੀ, ਜਿਸ ਲਈ 8 ਲੱਖ ਰੁਪਏ ਵੀ ਦਿੱਤੇ ਗਏ ਸਨ ਅਤੇ ਇਹ ਸਾਰਾ ਕੰਮ ਡੀ.ਸੀ ਦੀ ਮਨਜ਼ੂਰੀ ਨਾਲ ਹੋਇਆ ਸੀ। ਇਸ ਦੇ ਬਾਵਜੂਦ ਉਕਤ ਥਾਂ ‘ਤੇ ਸਿਆਸੀ ਵਿਰੋਧੀਆਂ ਵਲੋਂ ਸਿਆਸੀ ਸਟੇਅ ਲਗਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜਤਾਲ ਖ਼ਤਮ ਹੁੰਦੇ ਹੀ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਤੇ ਉਨ੍ਹਾਂ ਦੀ ਪੂਰੀ ਟੀਮ ਸਫ਼ਾਈ ਵਿਚ ਜੁਟ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ‘ਤੇ ਕੂੜਾ ਚੁੱਕਵਾ ਰਹੇ ਹਨ। ਪਰ ਉਨ੍ਹਾਂ ਦੀ ਮੰਗ ਹੈ ਕਿ ਇਕ ਜਾਂ ਦੋ ਹਫ਼ਤਿਆਂ ਦੇ ਅੰਦਰ-ਅੰਦਰ ਥਾਂ ਦਾ ਪ੍ਰਬੰਧ ਕੀਤਾ ਜਾਵੇ ਤੇ ਜੇਕਰ ਇਸ ਤੋਂ ਬਾਅਦ ਵੀ ਲਗਾਈ ਗਈ ਰੋਕ ਨਾ ਹਟਾਈ ਗਈ ਤਾਂ ਸਾਰਾ ਕੂੜਾ ਚੁੱਕ ਕੇ ਡੀ.ਸੀ ਰਿਹਾਇਸ਼ ਦੇ ਅੱਗੇ ਲਗਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕਲ ਬਾਡੀਜ਼ ਮੰਤਰੀ ਇਸ ਮਾਮਲੇ ‘ਤੇ ਪੂਰਾ ਧਿਆਨ ਦੇਣਗੇ ਅਤੇ ਸਮੱਸਿਆ ਦੇ ਹੱਲ ਲਈ ਢੁਕਵੀਂ ਥਾਂ ਮੁਹੱਈਆ ਕਰਵਾਉਣਗੇ।
ਪਿਛਲੀ ਖ਼ਬਰ ਅਧਿਆਪਕ ਆਗੂ ਤੇ ਚੋਣ ਇੰਚਾਰਜ ਵਿਚਲਾ ਵਿਵਾਦ ਵੱਖ-ਵੱਖ ਜਥੇਬੰਦੀ ਦੇ ਆਗੂਆਂ ਤੇ ਪ੍ਰਸ਼ਾਸਨ ਨੇ ਕਰਵਾਇਆ ਹੱਲ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਖੇ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।