06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੀ. ਡੀ. ਪੀ. ਓ. ਦਫ਼ਤਰ ਨਜ਼ਦੀਕ ਗਲੀ ’ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਹਰਿਗੋਬਿੰਦਪੁਰ, 4 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬੀ. ਡੀ.

ਅਜੀਤ ਡੈਸਕ 05-08-2026
ਸ੍ਰੀ ਹਰਿਗੋਬਿੰਦਪੁਰ, 4 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬੀ.ਡੀ.ਪੀ.ਓ. ਦਫ਼ਤਰ ਨਜ਼ਦੀਕ ਸ਼ਹਿਰ ਦੀ 7 ਨੰਬਰ ਵਾਰਡ ਦੇ ਇਸ ਮੁਹੱਲੇ ਦੇ ਵਾਸੀ ਗਲੀ ’ਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਡਾਢੇ ਪ੍ਰੇਸ਼ਾਨ ਹਨ। ਇਸ ਬਾਰੇ ਜਾਣਕਾਰੀ ਦਿੰਦੇ ਸਥਾਨਕ ਮੁਹੱਲਾ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਘਰਾਂ ਨੂੰ ਜਾਣ ਵਾਲੀ ਗਲੀ ਵਿਚ ਪਿਛਲੇ ਲੰਮੇ ਸਮੇਂ ਤੋਂ ਗਲੀ ਵਿਚ ਪਾਣੀ ਖੜ੍ਹਾ ਰਹਿੰਦਾ ਹੈ। ਜਿਸ ਕਾਰਨ ਉਨ੍ਹਾਂ ਨੂੰ ਆਉਣ ਜਾਣ ਤੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਭੇਜਣ ਸਮੇਂ ਗੰਦੇ ਪਾਣੀ ਦੇ ਵਿਚੋਂ ਦੀ ਲੰਘ ਕਿ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨਜ਼ਦੀਕ ਬੀ.ਡੀ.ਪੀ. ਦਫ਼ਤਰ ਵਾਲੇ ਦੇ ਅਧਿਕਾਰੀਆਂ ਨੇ ਵੀ ਦਫ਼ਤਰ ਦਾ ਇਕ ਗੇਟ ਬੰਦ ਕਰ ਦਿੱਤਾ ਹੈ ਜਿਸ ਕਾਰਨ ਸਾਨੂੰ ਮਜ਼ਬੂਰੀ ਦੇ ਕਾਰਨ ਗਲੀ ਵਿਚ ਖੜ੍ਹੇ ਗੰਦੇ ਪਾਣੀ ਦੇ ਵਿਚੋਂ ਦੀ ਗੁਜ਼ਰਨਾ ਪੈਂਦਾ ਹੈ। ਇਸ ਸਮੇਂ ਨਗਰ ਕੌਂਸਲ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਵੀ ਮੌਕਾ ਵੇਖਿਆ ਹੈ। ਉਪਰੰਤ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਨੇ ਕਿਹਾ ਕਿ ਇਹ ਗਲੀ ਜਲਦੀ ਬਣਾਈ ਜਾਵੇਗੀ ਉਨ੍ਹਾਂ ਕਿਹਾ ਕਿ ਗਲੀ ਵਿਚ ਪਾਣੀ ਖੜ੍ਹਾ ਰਹਿਣ ਕਾਰਨ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਇਪ ਲਾਇਨ ਪਾਉਣ ਲਈ ਇਕ ਮਹੀਨੇ ਦਾ ਸਮਾਂ ਗਲੀ ਬਣਨ ਲਈ ਲੱਗ ਸਕਦਾ ਹੈ। ਉਨ੍ਹਾਂ ਮਹੀਨੇ ਤੱਕ ਇਸ ਗਲੀ ਨੂੰ ਬਣਾ ਕਿ ਤਿਆਰ ਕਰਵਾ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਥਾਣਾ ਕਾਦੀਆਂ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਕਾਰ ਸਵਾਰ ਕੋਲੋਂ 84 ਬੋਤਲਾਂ ਵਿਸਕੀ ਬਰਾਮਦ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।