77ਵੀਆਂ ਜ਼ੋਨਲ ਖੇਡਾਂ ਦੇ ਗਤਕਾ ਮੁਕਾਬਲਿਆਂ ’ਚ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦਾ ਪਹਿਲਾ ਸਥਾਨ
ਬਟਾਲਾ, 4 ਅਗਸਤ (ਸਤਿੰਦਰ ਸਿੰਘ)-77ਵੀਆਂ ਜ਼ੋਨਲ ਖੇਡਾਂ ਜ਼ੋਨ ਹਰਚੋਵਾਲ ਦੇ ਚੱਲ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਹੋਏ ਗਤਕਾ ਮੁਕਾਬਲਿਆਂ ’ਚ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਅੰਡਰ-14 ਗਰੁੱਪ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਤੇ ਸਕੂਲ ਦੇ ਤਿੰਨ ਵਿਦਿਆਰਥੀਆਂ ਏਕਨੂਰ ਸਿੰਘ, ਰਾਜਵੀਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣਾ ਨਾਂਅ ਦਰਜ ਕਰਵਾਇਆ। ਅੰਡਰ-17 ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ।
ਬਟਾਲਾ, 4 ਅਗਸਤ (ਸਤਿੰਦਰ ਸਿੰਘ)-77ਵੀਆਂ ਜ਼ੋਨਲ ਖੇਡਾਂ ਜ਼ੋਨ ਹਰਚੋਵਾਲ ਦੇ ਚੱਲ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਹੋਏ ਗਤਕਾ ਮੁਕਾਬਲਿਆਂ ’ਚ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਅੰਡਰ-14 ਗਰੁੱਪ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਤੇ ਸਕੂਲ ਦੇ ਤਿੰਨ ਵਿਦਿਆਰਥੀਆਂ ਏਕਨੂਰ ਸਿੰਘ, ਰਾਜਵੀਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣਾ ਨਾਂਅ ਦਰਜ ਕਰਵਾਇਆ। ਅੰਡਰ-17 ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਟੀਮ ਦੇ ਖਿਡਾਰੀ ਸ਼ਹਿਬਾਜ ਸਿੰਘ ਦੀ ਚੋਣ ਵੀ ਜ਼ਿਲ੍ਹਾ ਪੱਧਰੀ ਟੀਮ ਲਈ ਹੋਈ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਸਕੂਲ ਪਹੁੰਚਣ ’ਤੇ ਸਕੂਲ ਕਮੇਟੀ ਦੇ ਪ੍ਰਧਾਨ ਰੌਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਜੇਤੂ ਟੀਮ ਦਾ ਸਕੂਲ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਤੇ ਖੇਡ ਕੋਚ ਮੁਖਤਿਆਰ ਸਿੰਘ ਤੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰਿ੍ਵੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਸਕੂਲ ਜਿੱਥੇ ਅਕੈਡਮਿਕ ਖੇਤਰ ਇਲਾਕੇ ਵਿਚ ਵਿਸ਼ੇਸ਼ ਸਥਾਨ ਰੱਖਦਾ ਹੈ, ਉੱਥੇ ਹੀ ਖੇਡਾਂ ਵਿਚ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾ ਕੇ ਖੇਡਾਂ ਵਿਚ ਵੀ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ। ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ, ਜਸਬੀਰ ਸਿੰਘ, ਕੁਲਜੀਤ, ਮਨਦੀਪ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।