05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਂਝਾ ਮੁਲਾਜ਼ਮ ਮੰਚ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 4 ਅਗਸਤ (ਰਣਜੀਤ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਮੁਲਾਜ਼ਮਾਂ ਨੂੰ ਰੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਤੇ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਰੈਲੀ ਕੀਤੀ ਗਈ ।

ਅਜੀਤ ਡੈਸਕ 05-08-2026
ਸ਼ਾਹਪੁਰ ਕੰਢੀ, 4 ਅਗਸਤ (ਰਣਜੀਤ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਮੁਲਾਜ਼ਮਾਂ ਨੂੰ ਰੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਤੇ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਰੈਲੀ ਕੀਤੀ ਗਈ । ਜਿਸ ਵਿਚ ਪੰਜਾਬ ਡਰਾਫਟਸਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਚਰਨ ਕਮਲ ਸ਼ਰਮਾ, ਥੀਨ ਡੈਮ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ, ਇੰਟਕ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਸ਼ਰਮਾ, ਮੁਲਾਜ਼ਮ ਦਲ ਦੇ ਪ੍ਰਧਾਨ ਰਵਿੰਦਰ ਸਿੰਘ ਜੱਗਾ, ਪੈਨਸ਼ਨਰ ਵੈਲਫੇਅਰ ਦੇ ਪ੍ਰਧਾਨ ਸੋਹਣ ਲਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਡੀ.ਏ. ਦੇਣ ’ਚ ਆਨਾਕਾਨੀ ਕਰ ਰਹੀ ਹੈ । ਸਰਕਾਰ ਨੇ ਅੱਜ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ। ਕੱਚੇ ਮੁਲਾਜ਼ਮ ਅੱਜ ਵੀ ਧਰਨੇ ਦੇਣ ਨੂੰ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਪਹਿਲੀਆਂ ਸਰਕਾਰਾਂ ਦੇ ਮੁਲਾਜ਼ਮਾਂ ਪ੍ਰਤੀ ਰਵੱਵੀਏ ਤੋਂ ਦੁੱਖੀ ਸਨ। ਉਨ੍ਹਾਂ ਨੂੰ ਪੰਜਾਬ ਸਰਕਾਰ ’ਤੇ ਬਹੁਤ ਉਮੀਦਾਂ ਸਨ । ਪਰ ਇਸ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਵੀ ਰਿਕਾਰਡ ਤੋੜ ਦਿੱਤੇ ਤੇ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ। ਆਗੂਆਂ ਨੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਇਸ ਮੌਕੇ ਸਥਾਨਿਕ ਪ੍ਰਧਾਨ ਅਜੇ ਅਭਿਸ਼ੇਕ, ਜ਼ਿਲ੍ਹਾ ਮੀਡੀਆ ਇੰਚਾਰਜ ਨਿਰਵੇਸ਼ ਡੋਗਰਾ, ਜਰਨਲ ਸਕੱਤਰ ਯੁਗੇਸ਼ਵਰ ਸਲਾਰੀਆ, ਅਸ਼ਵਨੀ ਸ਼ਰਮਾ, ਡੀ.ਐਨ. ਸਭਰਵਾਲ, ਸ਼ੰਭੂ ਦੱਤ ਸ਼ਰਮਾ, ਸਵਿੰਦਰ ਸਿੰਘ ਅਤੇ ਦਸਰਥ ਜਾਖੜ ਸੂਬਾ ਪ੍ਰਧਾਨ ਇੰਜੀਨੀਅਰ ਐਸੋਸੀਏਸ਼ਨ ਸ਼ਾਮਿਲ ਸਨ ।
ਪਿਛਲੀ ਖ਼ਬਰ 40 ਦਿਨਾਂ ਤੋਂ ਪਾਣੀ ਦੀ ਇਕ ਬੂੰਦ ਨਹੀਂ, ਬਮਿਆਲ ਦੇ 14 ਪਰਿਵਾਰਾਂ ਦਾ ਸਬਰ ਟੁੱਟਣ ਕੰਢੇ ਅਗਲੀ ਖ਼ਬਰ ਵਾਰਡ ਨੰਬਰ-5 ’ਚ ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।