05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੀਟ ਪ੍ਰੀਖਿਆ ’ਚ ਸਫ਼ਲਤਾ ਹਾਸਲ ਕਰਨ ਵਾਲੀ ਮਹਿਕ ਸਦਵਾਲ ਦਾ ਸਕੂਲ ’ਚ ਸ਼ਾਨਦਾਰ ਸਨਮਾਨ

ਪਠਾਨਕੋਟ, 4 ਅਗਸਤ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਹੋਣਹਾਰ ਵਿਦਿਆਰਥਣ ਮਹਿਕ ਸਦਵਾਲ ਨੇ ਨੀਟ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ, ਪਰਿਵਾਰ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ । ਮਹਿਕ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਚੰਡੀਗੜ੍ਹ ’ਚ ਆਯੋਜਿਤ ਇਕ ਸਨਮਾਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਹੋਣਹਾਰ ਵਿਦਿਆਰਥਣ ਮਹਿਕ ਸਦਵਾਲ ਨੇ ਨੀਟ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ, ਪਰਿਵਾਰ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ । ਮਹਿਕ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਚੰਡੀਗੜ੍ਹ ’ਚ ਆਯੋਜਿਤ ਇਕ ਸਨਮਾਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਸਕੂਲ ਪਹੁੰਚਣ ‘ਤੇ ਵਿਦਿਆਰਥਣ ਮਹਿਕ ਸਦਵਾਲ ਦਾ ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਤੇ ਸਮੂਹ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਨੇ ਮਹਕ ਦੀ ਸਫਲਤਾ ਨੂੰ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚੇ ਵੱਲ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਮਹਿਕ ਨੇ ਦੱਸਿਆ ਕਿ ਉਸ ਦਾ ਸੁਪਨਾ ਇੱਕ ਸਫਲ ਡਾਕਟਰ ਬਣ ਕੇ ਸਮਾਜ ਦੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਸੇਵਾ ਕਰਨਾ ਹੈ । ਉਸ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਸਕੂਲ ਵਲੋਂ ਮਿਲੇ ਮਾਰਗ ਦਰਸ਼ਨ ਅਤੇ ਸਹਿਯੋਗ ਨੂੰ ਦਿੱਤਾ । ਇਸ ਮੌਕੇ ਪ੍ਰਸ਼ਨੋਤਮ ਲਾਲ, ਭਾਰਤੀ ਡਡਵਾਲ, ਰਚਨਾ ਸ਼ਰਮਾ, ਪੰਕਜ, ਸ਼ਵੇਤਾ ਚਾਵਲਾ, ਰੌਸ਼ਨਾ, ਰੀਟਾ, ਕਿਰਨ ਸੈਣੀ ਅਤੇ ਨਲਿਨੀ ਸ਼ਰਮਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪਹਿਲੀ ਵਾਰ ਪਠਾਨਕੋਟ ਜ਼ਿਲ੍ਹੇ ਦੀ ਮਹਿਲਾ ਆਗੂ ਐਡਵੋਕੇਟ ਮੀਨਾ ਤਰਨਾਚ ਭਾਜਪਾ ਪੰਜਾਬ ਦੀ ਪ੍ਰਦੇਸ਼ ਸਕੱਤਰ ਨਿਯੁਕਤ ਅਗਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।