ਪੰਜਾਬ ਵਿਧਾਨ ਸਭਾ ’ਚ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਦੇ ਵਿਕਾਸ ਫੰਡ ਦਾ ਮੁੱਦਾ ਚੁੱਕਿਆ
ਪਠਾਨਕੋਟ, 4 ਅਗਸਤ (ਸੁਮਿਤ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਵਿਚ ਪਠਾਨਕੋਟ ਮਿਊਂਸੀਪਲ ਕਾਰਪੋਰੇਸ਼ਨ ਅਧੀਨ ਆਉਂਦੇ ਵਾਰਡਾਂ ਵਿਚ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਸਰਕਾਰੀ ਫੰਡਾਂ ਦੇ ਕਥਿਤ ਗਲਤ ਇਸਤੇਮਾਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾਣ ਵਾਲੇ ਸਰਕਾਰੀ ਫੰਡਾਂ ਦੀ ਵੰਡ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਤੇ ਲੋਕ ਹਿੱਤ ਨੂੰ ਧਿਆਨ ਵਿਚ ਰੱਖ ਕੇ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਾਰਡ ਜਾਂ ਇਲਾਕੇ ਨਾਲ ਕਿਸੇ ਕਿਸਮ ਦਾ ਵਿਤਕਰਾ ਨਾ ਹੋਵੇ ।
ਪਠਾਨਕੋਟ, 4 ਅਗਸਤ (ਸੁਮਿਤ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਵਿਚ ਪਠਾਨਕੋਟ ਮਿਊਂਸੀਪਲ ਕਾਰਪੋਰੇਸ਼ਨ ਅਧੀਨ ਆਉਂਦੇ ਵਾਰਡਾਂ ਵਿਚ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਸਰਕਾਰੀ ਫੰਡਾਂ ਦੇ ਕਥਿਤ ਗਲਤ ਇਸਤੇਮਾਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾਣ ਵਾਲੇ ਸਰਕਾਰੀ ਫੰਡਾਂ ਦੀ ਵੰਡ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਤੇ ਲੋਕ ਹਿੱਤ ਨੂੰ ਧਿਆਨ ਵਿਚ ਰੱਖ ਕੇ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਾਰਡ ਜਾਂ ਇਲਾਕੇ ਨਾਲ ਕਿਸੇ ਕਿਸਮ ਦਾ ਵਿਤਕਰਾ ਨਾ ਹੋਵੇ । ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ’ਚ ਕਿਹਾ ਕਿ ਵਿਕਾਸ ਦੇ ਮਾਮਲੇ ਵਿਚ ਭੇਦਭਾਵ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ । ਹਰ ਵਾਰਡ, ਹਰ ਇਲਾਕੇ ਤੇ ਹਰ ਨਾਗਰਿਕ ਨੂੰ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ, ਤਾਂ ਜੋ ਸ਼ਹਿਰ ਦਾ ਸੰਤੁਲਿਤ ਤੇ ਸਮਾਨ ਵਿਕਾਸ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਕਾਸ ਫੰਡਾਂ ਦੀ ਵੰਡ ਅਤੇ ਖਰਚ ਦੀ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਤੇ ਸਰਕਾਰੀ ਧਨ ਦੀ ਵਰਤੋਂ ਸਿਰਫ਼ ਜਨਹਿੱਤ ਤੇ ਵਿਕਾਸ ਕਾਰਜਾਂ ਲਈ ਹੀ ਕੀਤੀ ਜਾਵੇ। ਭਾਜਪਾ ਦਾ ਮੰਨਣਾ ਹੈ ਕਿ ਵਿਕਾਸ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਹਰ ਵਾਰਡ, ਹਰ ਇਲਾਕੇ ਤੇ ਹਰ ਨਾਗਰਿਕ ਨੂੰ ਬਰਾਬਰ ਦਾ ਅਧਿਕਾਰ ਮਿਲਣਾ ਚਾਹੀਦਾ ਹੈ ਤੇ ਵਿਕਾਸ ਦੇ ਲਾਭ ਸਭ ਤੱਕ ਇਕਸਾਰ ਪਹੁੰਚਣੇ ਚਾਹੀਦੇ ਹਨ ।