ਸਿੱਖਿਆ ਰਾਹੀਂ ਹੀ ਸਿਰਜਿਆ ਜਾ ਸਕਦਾ ਸਸ਼ਕਤ, ਸੰਸਕਾਰੀ ਤੇ ਆਤਮ ਨਿਰਭਰ ਸਮਾਜ-ਡੀ. ਜੀ. ਸਿੰਘ
ਪਠਾਨਕੋਟ, 4 ਅਗਸਤ (ਸੰਧੂ)-ਸਿੱਖਿਆ ਮਨੁੱਖੀ ਜੀਵਨ ਦੀ ਉਹ ਅਮੋਲਕ ਪੂੰਜੀ ਹੈ, ਜੋ ਵਿਅਕਤੀ ਦੇ ਚਰਿੱਤਰ ਨਿਰਮਾਣ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ । ਬਦਲਦੇ ਸਮੇਂ ਵਿਚ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ, ਸਿਰਜਣਾਤਮਿਕ ਸੋਚ, ਤਕਨੀਕੀ ਸਮਝ ਅਤੇ ਸਮਾਜਿਕ ਜਾਗਰੂਕਤਾ ਵੀ ਸਿੱਖਿਆ ਦਾ ਅਟੁੱਟ ਹਿੱਸਾ ਬਣ ਚੁੱਕੀਆਂ ਹਨ ।
ਪਠਾਨਕੋਟ, 4 ਅਗਸਤ (ਸੰਧੂ)-ਸਿੱਖਿਆ ਮਨੁੱਖੀ ਜੀਵਨ ਦੀ ਉਹ ਅਮੋਲਕ ਪੂੰਜੀ ਹੈ, ਜੋ ਵਿਅਕਤੀ ਦੇ ਚਰਿੱਤਰ ਨਿਰਮਾਣ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ । ਬਦਲਦੇ ਸਮੇਂ ਵਿਚ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ, ਸਿਰਜਣਾਤਮਿਕ ਸੋਚ, ਤਕਨੀਕੀ ਸਮਝ ਅਤੇ ਸਮਾਜਿਕ ਜਾਗਰੂਕਤਾ ਵੀ ਸਿੱਖਿਆ ਦਾ ਅਟੁੱਟ ਹਿੱਸਾ ਬਣ ਚੁੱਕੀਆਂ ਹਨ । ਇਹ ਵਿਚਾਰ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇ:) ਡੀ.ਜੀ. ਸਿੰਘ ਨੇ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਬੱਚੇ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੁੰਦੀ ਹੈ । ਇਸ ਪੱਧਰ ‘ਤੇ ਦਿੱਤੀ ਗਈ ਸਹੀ ਸਿੱਖਿਆ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਇਮਾਨਦਾਰੀ, ਸਹਿਯੋਗ ਦੀ ਭਾਵਨਾ ਅਤੇ ਸਮਾਜ ਪ੍ਰਤੀ ਫ਼ਰਜ਼ਾਂ ਦੀ ਸਮਝ ਪੈਦਾ ਕਰਦੀ ਹੈ । ਇਸ ਲਈ ਅਧਿਆਪਕਾਂ ਅਤੇ ਮਾਪਿਆਂ ਦੀ ਸਾਂਝੀ ਭੂਮਿਕਾ ਬਹੁਤ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ । ਸਮਾਰਟ ਕਲਾਸਰੂਮ, ਆਧੁਨਿਕ ਅਧਿਆਪਨ ਤਕਨੀਕਾਂ, ਡਿਜ਼ੀਟਲ ਸਾਧਨਾਂ ਦੀ ਵਰਤੋਂ, ਖੇਡਾਂ, ਲਾਇਬ੍ਰੇਰੀਆਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਡੀ.ਜੀ. ਸਿੰਘ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਬੱਚਿਆਂ ਨੂੰ ਸਿਰਫ਼ ਪ੍ਰੀਖਿਆਵਾਂ ਲਈ ਨਹੀਂ, ਸਗੋਂ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਨਾ ਸਮੇਂ ਦੀ ਲੋੜ ਹੈ । ਉਨ੍ਹਾਂ ਵਿਚ ਵਿਗਿਆਨਕ ਸੋਚ, ਨਵੀਨਤਾ, ਵਾਤਾਵਰਨ ਪ੍ਰਤੀ ਜ਼ਿੰਮੇਵਾਰੀ, ਸਮਾਜਿਕ ਸਾਂਝ ਅਤੇ ਮਨੁੱਖਤਾ ਦੀ ਭਾਵਨਾ ਵਿਕਸਿਤ ਕਰਨਾ ਸਾਡਾ ਸਾਂਝਾ ਉਦੇਸ਼ ਹੋਣਾ ਚਾਹੀਦਾ ਹੈ । ਡੀ.ਜੀ. ਸਿੰਘ ਨੇ ਕਿਹਾ ਕਿ ਹਰ ਬੱਚੇ ਤੱਕ ਗੁਣਵੱਤਾ ਭਰਪੂਰ ਸਿੱਖਿਆ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ । ਜਦੋਂ ਸਕੂਲ, ਅਧਿਆਪਕ, ਮਾਪੇ ਅਤੇ ਸਮਾਜ ਮਿਲ ਕੇ ਬੱਚਿਆਂ ਦੇ ਭਵਿੱਖ ਲਈ ਕੰਮ ਕਰਨਗੇ, ਤਦੋਂ ਹੀ ਇਕ ਸਿੱਖਿਅਤ, ਸੰਸਕਾਰੀ, ਸਸ਼ਕਤ ਅਤੇ ਆਤਮ ਨਿਰਭਰ ਪੰਜਾਬ ਦੀ ਸਿਰਜਣਾ ਸੰਭਵ ਹੋਵੇਗੀ ।