07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਾਂਗਰਸ ਬਲਾਕ ਪ੍ਰਧਾਨ ਵਲੋਂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਮੀਟਿੰਗਾਂ

ਭੈਣੀ ਮੀਆਂ ਖਾਂ, 5 ਅਗਸਤ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਾਂਗਰਸ ਬਲਾਕ ਪ੍ਰਧਾਨ ਠਾਕੁਰ ਕੁਲਵੰਤ ਸਿੰਘ ਭੈਣੀ ਖਾਦਰ ਵਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਬਲਾਕ ਪ੍ਰਧਾਨ ਭੈਣੀ ਖਾਦਰ ਵਲੋਂ ਪਿੰਡ ਨਾਨੋਵਾਲ ਜੀਂਦੜ ਵਿਖੇ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 06-08-2026
ਭੈਣੀ ਮੀਆਂ ਖਾਂ, 5 ਅਗਸਤ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਾਂਗਰਸ ਬਲਾਕ ਪ੍ਰਧਾਨ ਠਾਕੁਰ ਕੁਲਵੰਤ ਸਿੰਘ ਭੈਣੀ ਖਾਦਰ ਵਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਬਲਾਕ ਪ੍ਰਧਾਨ ਭੈਣੀ ਖਾਦਰ ਵਲੋਂ ਪਿੰਡ ਨਾਨੋਵਾਲ ਜੀਂਦੜ ਵਿਖੇ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਿੰਡ ਦੇ ਲੋਕਾਂ ਤੇ ਵਰਕਰਾਂ ਨੇ ਬਲਾਕ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਉਹ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਗਿਣਤੀ ’ਚ ਵੋਟਾਂ ਪਾ ਕੇ ਕਾਮਯਾਬ ਬਣਾਉਣਗੇ। ਲੋਕਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਹਮੇਸ਼ਾ ਲੋਕਾਂ ਦੇ ਮਸਲੇ ਉਠਾਏ ਹਨ ਤੇ ਇਲਾਕੇ ਦੇ ਵਿਕਾਸ ’ਚ ਅਹਿਮ ਯੋਗਦਾਨ ਪਾਇਆ ਹੈ। ਬਲਾਕ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਆਗਾਮੀ ਚੋਣਾਂ ’ਚ ਪਾਰਟੀ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਵਰਕਰਾਂ ਨੂੰ ਬੂਥ ਪੱਧਰ ’ਤੇ ਮਜ਼ਬੂਤ ਹੋਣ ਤੇ ਹਰ ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਇਕਬਾਲ ਸਿੰਘ, ਸਰਪੰਚ ਸਤਨਾਮ ਸਿੰਘ ਸੋਨੀ, ਮੱਖਣ ਸਿੰਘ, ਹਰਦੀਪ ਸਿੰਘ, ਪ੍ਰਿੰਸੀਪਲ ਸੰਦੀਪ ਧਾਰੀਵਾਲ ਭੋਜਾ, ਅੰਮ੍ਰਿਤਪਾਲ ਸਿੰਘ ਸੈਣੀ ਅਤੇ ਗੁਰਮੇਜ ਸਿੰਘ ਸੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਤੇ ਕੰਵਰਸੰਦੀਪ ਸਿੰਘ ਨੇ ਅਕਾਲੀ ਵਰਕਰਾਂ ਨੂੰ 2027 ਲਈ ਕਮਰਕੱਸੇ ਕਰਨ ਸੰਬੰਧੀ ਹਲੂਣਾ ਦਿੱਤਾ ਕਿ... ਅਗਲੀ ਖ਼ਬਰ ਹਰਚੋਵਾਲ-ਗੁਰਦਾਸਪੁਰ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ , ਲੋਕਾਂ ’ਚ ਖੁਸ਼ੀ ਦੀ ਲਹਿਰ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।