06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰਵੀਕਰਨ ਸਿੰਘ ਕਾਹਲੋਂ ਨੂੰ ਭਾਜਪਾ ਦਾ ਸੂਬਾ ਉਪ ਪ੍ਰਧਾਨ ਬਣਾਏ ਜਾਣ ’ਤੇ ਲਖਵਿੰਦਰ ਸਿੰਘ ਰਾਜਪੂਤ ਵਲੋਂ ਭਰਵਾਂ ਸਵਾਗਤ

ਫਤਹਿਗੜ੍ਹ ਚੂੜੀਆਂ, 5 ਅਗਸਤ (ਐਮ. ਐਸ.

ਸ: ਰਵੀਕਰਨ ਸਿੰਘ ਕਾਹਲੋਂ ਤੇ ਲਖਵਿੰਦਰ ਸਿੰਘ ਰਾਜਪੂਤ 06-08-2026
ਫਤਹਿਗੜ੍ਹ ਚੂੜੀਆਂ, 5 ਅਗਸਤ (ਐਮ.ਐਸ. ਫੁੱਲ)-ਭਾਜਪਾ ਹਾਈਕਮਾਂਡ ਵਲੋਂ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਆਗੂ ਲਖਵਿੰਦਰ ਸਿੰਘ ਰਾਜਪੂਤ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਝਾ ਖੇਤਰ ਦੇ ਨਿਧੜਕ ਤੇ ਪ੍ਰਭਾਵਸ਼ਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪਣ ਨਾਲ ਪਾਰਟੀ ਨੂੰ ਸੂਬੇ ’ਚ ਹੋਰ ਜ਼ਿਆਦਾ ਬਲ ਮਿਲੇਗਾ ਤੇ ਸੰਗਠਨ ਮਜ਼ਬੂਤ ਹੋਵੇਗਾ। ਲਖਵਿੰਦਰ ਸਿੰਘ ਰਾਜਪੂਤ ਨੇ ਇਸ ਨਿਯੁਕਤੀ ਨੂੰ ਪਾਰਟੀ ਦਾ ਸ਼ਾਲਾਘਾਯੋਗ ਕਦਮ ਕਰਾਰ ਦਿੰਦਿਆਂ ਆਖਿਆ ਕਿ ਇਸ ਨਾਲ ਕਾਹਲੋਂ ਦਾ ਸਿਆਸੀ ਕੱਦ ਹੋਰ ਵੀ ਉੱਚਾ ਹੋਇਆ ਹੈ। ਉਨ੍ਹਾਂ ਰਵੀਕਰਨ ਸਿੰਘ ਕਾਹਲੋਂ ਨੂੰ ਇਸ ਅਹਿਮ ਜ਼ਿੰਮੇਵਾਰੀ ਦੀ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਹਿਲਾਂ ਵਾਂਗ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਂਦੇ ਰਹਿਣਗੇ।
ਪਿਛਲੀ ਖ਼ਬਰ ਸੀਵਰੇਜ ਲਈ ਪੁੱਟੇ ਨਾਲੇ ਵਿਚ ਡਿੱਗੀ ਪਾਵਰਕਾਮ ਅਧਿਕਾਰੀ ਦੀ ਕਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਅੰਡਰ-19 ਵਾਲੀਬਾਲ ਟੀਮ ਨੇ ਜ਼ੋਨ ਪੱਧਰੀ ਖੇਡਾਂ ’ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।