06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਰੱਬ ਆਸਰੇ * ਆਵਾਰਾ ਕੁੱਤਿਆਂ ਦੇ ਹਮਲਿਆਂ ’ਚ ਕਈ ਕਰਮਚਾਰੀ ਜ਼ਖ਼ਮੀ

ਪਠਾਨਕੋਟ, 5 ਅਗਸਤ (ਸੁਮਿਤ)-ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਨੋਡਲ ਸੈਂਟਰ ਈਸਟ ਡਵੀਜ਼ਨ ’ਚ ਤਾਇਨਾਤ ਕਈ ਕਰਮਚਾਰੀ ਡਿਊਟੀ ਦੌਰਾਨ ਆਵਾਰਾ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਹੋ ਗਏ ।

ਬਿਜਲੀ ਘਰ ਨੇੜੇ ਘੁੰਮਦਾ ਹੋਇਆ ਆਵਾਰਾ ਕੁੱਤਾ । ਤਸਵੀਰ: ਸੁਮਿਤ 06-08-2026
ਪਠਾਨਕੋਟ, 5 ਅਗਸਤ (ਸੁਮਿਤ)-ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਨੋਡਲ ਸੈਂਟਰ ਈਸਟ ਡਵੀਜ਼ਨ ’ਚ ਤਾਇਨਾਤ ਕਈ ਕਰਮਚਾਰੀ ਡਿਊਟੀ ਦੌਰਾਨ ਆਵਾਰਾ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਹੋ ਗਏ । ਲਗਾਤਾਰ ਹੋ ਰਹੇ ਇਨ੍ਹਾਂ ਹਮਲਿਆਂ ਕਾਰਨ ਕਈ ਕਰਮਚਾਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਪਠਾਨਕੋਟ ਵਿਚ ਚੱਲ ਰਿਹਾ ਹੈ । ਜਾਣਕਾਰੀ ਅਨੁਸਾਰ ਕਰਮਚਾਰੀ ਹਰ ਰੋਜ਼ ਬਿਜਲੀ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਤੇ ਫੀਲਡ ਵਿਚ ਮੁਰੰਮਤ ਦੇ ਕੰਮ ਲਈ ਵੱਖ-ਵੱਖ ਇਲਾਕਿਆਂ ਵਿਚ ਜਾਂਦੇ ਹਨ । ਇਸੇ ਦੌਰਾਨ ਆਵਾਰਾ ਕੁੱਤਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਕਈ ਕਰਮਚਾਰੀ ਜ਼ਖ਼ਮੀ ਹੋ ਗਏ । ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ । ਕਰਮਚਾਰੀਆਂ ਦਾ ਕਹਿਣਾ ਹੈ ਕਿ ਫੀਲਡ ’ਚ ਕੰਮ ਕਰਦੇ ਸਮੇਂ ਉਨ੍ਹਾਂ ਨੂੰ ਪਹਿਲਾਂ ਹੀ ਬਿਜਲੀ ਨਾਲ ਜੁੜੇ ਕਈ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹੁਣ ਆਵਾਰਾ ਕੁੱਤਿਆਂ ਦਾ ਖ਼ੌਫ਼ ਵੀ ਉਨ੍ਹਾਂ ਲਈ ਵੱਡੀ ਸਮੱਸਿਆ ਬਣ ਗਿਆ ਹੈ । ਉਨ੍ਹਾਂ ਪ੍ਰਸ਼ਾਸਨ ਤੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ, ਤਾਂ ਜੋ ਡਿਊਟੀ ਦੌਰਾਨ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ । ਵਿਭਾਗੀ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਗੰਭੀਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਪ੍ਰਸ਼ਾਸਨ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਆਵਾਰਾ ਕੁੱਤਿਆਂ ਨੂੰ ਫੜਨ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ ।
ਪਿਛਲੀ ਖ਼ਬਰ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਨੇ ਸਫਲਤਾ ਪੂਰਵਕ ਖੂਨਦਾਨ ਕੈਂਪ ਦਾ ਕੀਤਾ ਆਯੋਜਨ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।