06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

2500 ਪਿੰਡਾਂ ਦੀਆਂ ਆਯੂਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ * ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਮੁਕੰਮਲ ਹੜਤਾਲ ਸ਼ੁਰੂ

ਪਠਾਨਕੋਟ, 5 ਅਗਸਤ (ਵਿਨੋਦ)-ਪੰਜਾਬ ਦੇ ਲਗਭਗ 2500 ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ । ਇਸ ਕਾਰਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿਚ ਚੱਲ ਰਹੇ ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ।

ਅਜੀਤ ਡੈਸਕ 06-08-2026
ਪਠਾਨਕੋਟ, 5 ਅਗਸਤ (ਵਿਨੋਦ)-ਪੰਜਾਬ ਦੇ ਲਗਭਗ 2500 ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ । ਇਸ ਕਾਰਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿਚ ਚੱਲ ਰਹੇ ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ । ਜ਼ਿਲ੍ਹਾ ਪਠਾਨਕੋਟ ਦੇ ਸੀ.ਐਚ.ਓ. ਵਲੋਂ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਹੈਲਥ ਵਿਭਾਗ ਦੇ ਆਦੇਸ਼ਾਂ ਦੀਆਂ ਕਾਪੀਆਂ ਸਾੜੀਆਂ ਅਤੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਸਿਵਲ ਸਰਜਨ ਨੂੰ ਦਿੱਤਾ । ਯੂਨੀਅਨ ਆਗੂ ਡਾ: ਵਿਮੁਕਤ ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਵੱਡਾ ਵਿਸ਼ਵਾਸਘਾਤ ਤੇ ਧੋਖਾ ਕੀਤਾ ਹੈ । ਕਈ ਦੌਰ ਦੀਆਂ ਮੀਟਿੰਗਾਂ ਵਿਚ ਸਰਕਾਰ ਵਲੋਂ 5000 ਤਨਖਾਹ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮਿਤੀ 22/07/2026 ਨੂੰ ਜਾਰੀ ਪੱਤਰ ਰਾਹੀਂ ਇਸ ਨੂੰ ਤਨਖਾਹ ਵਿਚ ਸ਼ਾਮਿਲ ਕਰਨ ਦੀ ਬਜਾਏ ਇੰਸੈਂਟਿਵ ਦੇ ਰੂਪ ਵਿਚ ਜਾਰੀ ਕਰ ਦਿੱਤਾ ਗਿਆ ਅਤੇ ਇਸ ਨਾਲ ਬੈਂਚਮਾਰਕ ਦੀ ਸ਼ਰਤ ਜੋੜ ਦਿੱਤੀ ਗਈ । ਯੂਨੀਅਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਇਹ ਗਾਈਡਲਾਈਨਜ਼ ਸਾਡੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ ਉਨ੍ਹਾਂ ਦੇ ਹੱਕਾਂ ਨੂੰ ਕਮਜ਼ੋਰ ਕਰਨ ਵਾਲੀਆਂ ਹਨ । ਯੂਨੀਅਨ ਨੇ ਐਲਾਨ ਕੀਤਾ ਕਿ ਮਿਤੀ 10 ਅਗਸਤ 2026 ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਸੀ.ਐਚ.ਓ. ਵਿਸ਼ਾਲ ਰੋਸ ਧਰਨਾ ਦੇਣਗੇ । ਜੇਕਰ ਉਸ ਤੋਂ ਬਾਅਦ ਵੀ ਸਰਕਾਰ ਨੇ ਆਪਣੀ ਵਾਅਦਾ-ਖ਼ਿਲਾਫ਼ੀ ਜਾਰੀ ਰੱਖੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।
ਪਿਛਲੀ ਖ਼ਬਰ ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ, ਪੀਣ ਵਾਲੇ ਪਾਣੀ ਅਤੇ ਟਾਇਲਟ ਸਹੂਲਤਾਂ ਦਾ ਡੂੰਘਾਈ ਨਾਲ ਨਿਰੀਖਣ ਅਗਲੀ ਖ਼ਬਰ ਗਾੜੀ ਅਹਾਤਾ ਚੌਕ ’ਚ ਮੋਬਾਈਲ ਦੀ ਦੁਕਾਨ ’ਤੇ ਚੋਰੀ ਚੋਰ ਨਕਦੀ, ਲੈਪਟਾਪ ਤੇ 30 ਮੋਬਾਈਲ ਲੈ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।