06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹਾਈਕੋਰਟ ਦੇ ਫ਼ੈਸਲੇ ਤੁਰੰਤ ਲਾਗੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਵੇਗਾ ਤਿੱਖਾ-ਜੁਆਇੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ

ਪਠਾਨਕੋਟ, 5 ਅਗਸਤ (ਸੰਧੂ)-ਜੁਆਇੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸ਼ਿਮਲਾ ਪਹਾੜੀ ਸਥਿਤ ਪੀ. ਡਬਲਯੂ.

ਅਜੀਤ ਡੈਸਕ 06-08-2026
ਪਠਾਨਕੋਟ, 5 ਅਗਸਤ (ਸੰਧੂ)-ਜੁਆਇੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸ਼ਿਮਲਾ ਪਹਾੜੀ ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਪ੍ਰਧਾਨ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਪੰਜਾਬ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕ ਰਹੇ ਮਾਮਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ । ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਗਏ ਫ਼ੈਸਲਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਬਕਾਇਆ ਪਏ ਏਰੀਅਰਾਂ ਦੀ ਅਦਾਇਗੀ 18 ਫ਼ੀਸਦੀ ਵਿਆਜ ਸਮੇਤ ਕੀਤੀ ਜਾਵੇ, ਤਾਂ ਜੋ ਪੈਨਸ਼ਨਰਾਂ ਤੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ । ਐਸੋਸੀਏਸ਼ਨ ਨੇ ਵੱਧ ਰਹੀ ਮਹਿੰਗਾਈ ਤੇ ਇਲਾਜ ਦੇ ਖ਼ਰਚਿਆਂ ਨੂੰ ਧਿਆਨ ਵਿਚ ਰੱਖਦਿਆਂ ਮੈਡੀਕਲ ਭੱਤਾ ਵਧਾ ਕੇ 5,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਵੀ ਦੁਹਰਾਈ । ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਜਲਦ ਹੀ ਪੈਨਸ਼ਨਰਾਂ ਤੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ ਸੂਬਾ ਪੱਧਰ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ । ਇਸ ਮੌਕੇ ਜਰਨਲ ਸਕੱਤਰ ਰਜਿੰਦਰ ਕੁਮਾਰ, ਇੰਜੀ: ਨਰੇਸ਼ ਕੁਮਾਰ, ਸੋਮ ਰਾਜ, ਰਾਜ ਕੁਮਾਰ ਭੱਟੀ, ਕੁੰਦਨ ਲਾਲ, ਰੂਪ ਲਾਲ, ਗੁਰਨਾਮ ਸਿੰਘ, ਸੋਹਣ ਲਾਲ, ਬਲਦੇਵ ਰਾਜ, ਰਾਜ ਕੁਮਾਰ, ਰਵਿੰਦਰ ਪਾਲ, ਗੋਪਾਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਦੋ ਮਹੀਨੇ ਪਹਿਲਾਂ ਬਣੀ ਝਲੋਆ ਮੰਡੀ ਬੋਰਡ ਦੀ ਟਾਈਲਾਂ ਵਾਲੀ ਸੜਕ ਕਈ ਥਾਵਾਂ ਤੋਂ ਧੱਸੀ * ਲੋਕਾਂ ਨੇ ਨਿਰਮਾਣ ਦੀ ਗੁਣਵੱਤ... ਅਗਲੀ ਖ਼ਬਰ ਬਰਸਾਤ ਦੇ ਮੌਸਮ ਵਿਚ ਖਾਣ-ਪੀਣ ਦਾ ਰੱਖੋ ਵਿਸ਼ੇਸ਼ ਧਿਆਨ * ਡੇਂਗੂ ਤੇ ਮਲੇਰੀਆ ਫੈਲਣ ਦਾ ਵਧਿਆ ਖ਼ਤਰਾ- ਡਾ: ਸੁਨੀਲ ਚੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।