07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਅੱਜ ਸਕੰਸਸਸਸ ਕੈਂਪ ਬਟਾਲਾ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸ਼੍ਰੀਮਤੀ ਰਾਜਬੀਰ ਕੌਰ ਕਲਸੀ ਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 07-08-2026
ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਅੱਜ ਸਕੰਸਸਸਸ ਕੈਂਪ ਬਟਾਲਾ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸ਼੍ਰੀਮਤੀ ਰਾਜਬੀਰ ਕੌਰ ਕਲਸੀ ਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਹੋਰ ਮੈਂਬਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਪੰਜਾਬ ਦੇ ਰਵਾਇਤੀ ਪਹਿਰਾਵੇ ਵਿਚ ਸੱਜੀਆਂ ਵਿਦਿਆਰਥਣਾਂ ਨੇ ਗੀਤ, ਕੋਰਿਓਗ੍ਰਾਫੀ ਤੇ ਗਿੱਧੇ ਵਰਗੀਆਂ ਕਈ ਗਤੀਵਿਧੀਆਂ ਵਿਚ ਭਾਗ ਲਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਫੁੱਲਾਂ ਤੇ ਰੰਗੋਲੀ ਨਾਲ ਸਜਾਇਆ ਗਿਆ ਤੇ ਰਵਾਇਤੀ ਪੰਜਾਬੀ ਪਕਵਾਨ (ਖੀਰ ਤੇ ਪੂੜੇ) ਪਰੋਸੇ ਗਏ। ਸਮਾਗਮ ਦੀ ਸਮਾਪਤੀ ਸਕੂਲ ਦੀ ਗਿੱਧਾ ਟੀਮ ਵਲੋਂ ਪੇਸ਼ ਕੀਤੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਦੇ ਮਨਮੋਹਕ ਪ੍ਰਦਰਸ਼ਨ ਨਾਲ ਹੋਈ, ਜਿਸ ਨੇ ਸਭ ਦੇ ਮਨਾਂ ਨੂੰ ਮੋਹ ਲਿਆ ਅਤੇ ਇਸ ਪ੍ਰੋਗਰਾਮ ਨੂੰ ਯਾਦਗਾਰ ਬਣਾ ਦਿੱਤਾ। ਰਾਜਬੀਰ ਕੌਰ ਕਲਸੀ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਮਹਿਮਾਨ ਰਾਜਬੀਰ ਕੌਰ ਕਲਸੀ ਤੇ ਆਏ ਹੋਏ ਹੋਰ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦਾ ਸਕੂਲ ਵਿਚ ਪਹੁੰਚਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ. ਬਾਜਵਾ ਸਕੂਲ ਕਾਦੀਆਂ ਜੂਨੀਅਰ ਵਿੰਗ ’ਚ ਅਹੁਦਾ ਵੰਡ ਸਮਾਗਮ ਅਗਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਵਲੋਂ ਪੁਸ਼ਅਪਮੈਨ ਕੁੰਵਰ ਅੰਮ੍ਰਿਤਬੀਰ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।