06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪ੍ਰਦੀਪ ਕੁਮਾਰ, ਰਜਿੰਦਰ ਸਿੰਘ ਹਰਦੋਝੰਡੇ, ਜਤਿੰਦਰ ਸਿੰਘ ਮੱਲੂਦੁਆਰਾ ਰਵੀਕਰਨ ਸਿੰਘ ਕਾਹਲੋਂ ਨੂੰ ਭਾਜਪਾ ਦਾ ਉਪ ਪ੍ਰਧਾਨ ਬਣਨ ’ਤੇ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ, ਰਜਿੰਦਰ ਸਿੰਘ ਤੇ ਜਤਿੰਦਰ ਸਿੰਘ ਨੇ ਦਿੱਤੀ ਵਧਾਈ

ਕਿਲ੍ਹਾ ਲਾਲ ਸਿੰਘ, 6 ਅਗਸਤ (ਬਲਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕਰਨ ’ਤੇ ਸਰਕਲ ਕਿਲ੍ਹਾ ਲਾਲ ਸਿੰਘ ਦੇ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਸਰਕਲ ਘਸੀਟਪੁਰ ਦੇ ਪ੍ਰਧਾਨ ਰਜਿੰਦਰ ਸਿੰਘ ਹਰਦੋਝੰਡੇ, ਸਰਕਲ ਦਿਆਲਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਮੱਲੂਦੁਆਰਾ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਵਧਾਈ ਦਿੱਤੀ। ਇਸ ਮੌਕੇ ਇਨ੍ਹਾਂ ਸਰਕਲ ਪ੍ਰਧਾਨਾਂ ਨੇ ਕਿਹਾ ਕਿ ਰਵੀਕਰਨ ਸਿੰਘ ਕਾਹਲੋਂ ਦੁਆਰਾ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹਲਕੇ ਅੰਦਰ ਸਰਗਰਮੀਆਂ ਤੇਜ਼ ਕੀਤੀਆਂ ਹਨ ਤੇ ਪਿੰਡਾਂ ’ਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।

ਅਜੀਤ ਡੈਸਕ 07-08-2026
ਕਿਲ੍ਹਾ ਲਾਲ ਸਿੰਘ, 6 ਅਗਸਤ (ਬਲਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕਰਨ ’ਤੇ ਸਰਕਲ ਕਿਲ੍ਹਾ ਲਾਲ ਸਿੰਘ ਦੇ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਸਰਕਲ ਘਸੀਟਪੁਰ ਦੇ ਪ੍ਰਧਾਨ ਰਜਿੰਦਰ ਸਿੰਘ ਹਰਦੋਝੰਡੇ, ਸਰਕਲ ਦਿਆਲਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਮੱਲੂਦੁਆਰਾ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਵਧਾਈ ਦਿੱਤੀ। ਇਸ ਮੌਕੇ ਇਨ੍ਹਾਂ ਸਰਕਲ ਪ੍ਰਧਾਨਾਂ ਨੇ ਕਿਹਾ ਕਿ ਰਵੀਕਰਨ ਸਿੰਘ ਕਾਹਲੋਂ ਦੁਆਰਾ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹਲਕੇ ਅੰਦਰ ਸਰਗਰਮੀਆਂ ਤੇਜ਼ ਕੀਤੀਆਂ ਹਨ ਤੇ ਪਿੰਡਾਂ ’ਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਪਿਛਲੇ ਦਿਨੀਂ ਸਰਕਲ ਕਿਲ੍ਹਾ ਲਾਲ ਸਿੰਘ ਦੇ ਪਿੰਡ ਦਾਲਮ, ਸਰਕਲ ਘਸੀਟਪੁਰ ਦੇ ਪਿੰਡ ਹਰਦੋਝੰਡੇ ਵਿਖੇ ਹੋਈਆਂ ਭਾਜਪਾ ਦੀਆਂ ਵੱਡੀਆਂ ਮੀਟਿੰਗਾਂ ਜੋ ਰੈਲੀਆਂ ਦਾ ਰੂਪ ਧਾਰ ਗਈਆਂ ਸਨ ਇਸ ਗੱਲ ਦਾ ਸੰਕੇਤ ਹੈ ਕਿ ਕਾਹਲੋਂ ਪਰਿਵਾਰ ਦੀ ਹਲਕੇ ਅੰਦਰ ਅੱਜ ਵੀ ਪਕੜ ਮਜ਼ਬੂਤ ਹੈ ਅਤੇ ਕਾਹਲੋਂ ਪਰਿਵਾਰ ਵਲੋਂ ਹਲਕੇ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਪ੍ਰਧਾਨ ਪ੍ਰਦੀਪ ਕੁਮਾਰ, ਰਜਿੰਦਰ ਸਿੰਘ ਤੇ ਜਤਿੰਦਰ ਸਿੰਘ ਨੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਵੀਕਰਨ ਸਿੰਘ ਕਾਹਲੋਂ ਇਸ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ। ਇਨ੍ਹਾਂ ਕਿਹਾ ਕਿ ਸਾਰੇ ਸਰਕਲਾਂ ’ਚ ਵੱਡੀਆਂ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਕਾਰੀ ਜ਼ੋਨਲ ਟੂਰਨਾਮੈਂਟ ਰੱਸਾਕਸ਼ੀ ਦੇ ਮੁਕਾਬਲਿਆਂ ’ਚ ਜੇਤੂ ਟੀਮਾਂ ਦਾ ਸਨਮਾਨ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਨੇ ਸੰਮਤੀ ਅਧੀਨ ਪਿੰਡਾਂ ’ਚ ਸੋਲਰ ਲਾਈਟਾਂ ਲਗਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।