08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੱਕੀ ਪੁਲ ਤੋਂ ਸ਼ੁਰੂ ਹੋਇਆ ਦੋ ਧਿਰਾਂ ਦਾ ਵਿਵਾਦ ਸਿਵਲ ਹਸਪਤਾਲ ਤੱਕ ਪਹੁੰਚਿਆ * ਹਸਪਤਾਲ ਵਿਚ ਵੀ ਹੋਈ ਝੜਪ, ਦਹਿਸ਼ਤ ਦਾ ਮਾਹੌਲ

ਪਠਾਨਕੋਟ, 7 ਅਗਸਤ (ਸੁਮਿਤ)-ਸ਼ਹਿਰ ਦੇ ਚੱਕੀ ਪੁਲ ‘ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਸ਼ੁਰੂ ਹੋਇਆ ਵਿਵਾਦ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿਚ ਤਬਦੀਲ ਹੋ ਗਿਆ । ਪ੍ਰਤੱਖਦਰਸ਼ੀਆਂ ਮੁਤਾਬਿਕ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ, ਜਿਸ ਤੋਂ ਬਾਅਦ ਮਾਰਕੁੱਟ ਸ਼ੁਰੂ ਹੋ ਗਈ ।

ਮਾਮਲੇ ਬਾਰੇ ਜਾਣਕਾਰੀ ਦਿੰਦਾ ਹੋਇਆ ਜ਼ਖਮੀ ਵਿਅਕਤੀ। ਤਸਵੀਰ: ਸੁਮਿਤ 08-08-2026
ਪਠਾਨਕੋਟ, 7 ਅਗਸਤ (ਸੁਮਿਤ)-ਸ਼ਹਿਰ ਦੇ ਚੱਕੀ ਪੁਲ ‘ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਸ਼ੁਰੂ ਹੋਇਆ ਵਿਵਾਦ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿਚ ਤਬਦੀਲ ਹੋ ਗਿਆ । ਪ੍ਰਤੱਖਦਰਸ਼ੀਆਂ ਮੁਤਾਬਿਕ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ, ਜਿਸ ਤੋਂ ਬਾਅਦ ਮਾਰਕੁੱਟ ਸ਼ੁਰੂ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਝੜਪ ਦੌਰਾਨ ਜ਼ਖ਼ਮੀ ਹੋਏ ਕੁਝ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਉੱਥੇ ਵੀ ਦੋਵੇਂ ਧਿਰਾਂ ਮੁੜ ਆਹਮੋ-ਸਾਹਮਣੇ ਹੋ ਗਈਆਂ । ਦੋਸ਼ ਹੈ ਕਿ ਹਸਪਤਾਲ ਦੇ ਅੰਦਰ ਵੀ ਦੋਵਾਂ ਧਿਰਾਂ ਵਿਚਾਲੇ ਫਿਰ ਤੋਂ ਮਾਰਕੁੱਟ ਹੋਈ, ਜਿਸ ਕਾਰਨ ਕੁਝ ਸਮੇਂ ਲਈ ਹਫ਼ਰਾ-ਤਫ਼ਰੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ । ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਸਪਤਾਲ ਸਟਾਫ਼ ’ਚ ਵੀ ਡਰ ਦਾ ਮਾਹੌਲ ਵੇਖਣ ਨੂੰ ਮਿਲਿਆ । ਸ਼ੁਰੂਆਤੀ ਜਾਣਕਾਰੀ ਮੁਤਾਬਿਕ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਇਸ ਝਗੜੇ ਦਾ ਮੁੱਖ ਕਾਰਨ ਦੱਸੀ ਜਾ ਰਹੀ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਹਾਲਾਤਾਂ ਨੂੰ ਕਾਬੂ ਕੀਤਾ । ਪੁਲਿਸ ਨੇ ਦੋਵਾਂ ਧਿਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ । ਫਿਲਹਾਲ ਪੁਲਿਸ ਵਲੋਂ ਕਿਸੇ ਵੀ ਪੱਖ ਦੇ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ । ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆਵੇਗੀ ।
ਪਿਛਲੀ ਖ਼ਬਰ ਘਰੋਟਾ-ਦੀਨਾਨਗਰ ਸੜਕ ’ਤੇ ਨਿਰਮਾਣ ਅਧੀਨ ਪੁਲੀਆਂ ’ਤੇ ਬੀ.ਐਸ.ਐਨ.ਐਲ. ਦੇ ਖੱਡੇ ਬਣੇ ਹਾਦਸੇ ਦਾ ਕਾਰਨ-ਲੋਕ ਪ੍ਰੇਸ਼ਾਨ *... ਅਗਲੀ ਖ਼ਬਰ ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਮਹਾਂ ਰੈਲੀ ’ਚ ਕੀਤੀ ਸ਼ਮੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।