08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿੰਬਲ ਚੌਕ ਵਿਖੇ ਟਰੈਫਿਕ ਪੁਲਿਸ ਵਲੋਂ ਵਿਸ਼ੇਸ਼ ਨਾਕਾ ਵਾਹਨ ਚਾਲਕਾਂ ਨੂੰ ਵੰਡੇ ਹੈਲਮੈਟ

ਪਠਾਨਕੋਟ, 7 ਅਗਸਤ (ਸੁਮਿਤ)-ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੰਬਲ ਚੌਕ, ਪਠਾਨਕੋਟ ਵਿਖੇ ਟਰੈਫਿਕ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ । ਇਸ ਮੌਕੇ ਟਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਦੀ ਮੌਜੂਦਗੀ ’ਚ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਵੰਡੇ ਗਏ ।

ਅਜੀਤ ਡੈਸਕ 08-08-2026
ਪਠਾਨਕੋਟ, 7 ਅਗਸਤ (ਸੁਮਿਤ)-ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੰਬਲ ਚੌਕ, ਪਠਾਨਕੋਟ ਵਿਖੇ ਟਰੈਫਿਕ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ । ਇਸ ਮੌਕੇ ਟਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਦੀ ਮੌਜੂਦਗੀ ’ਚ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਵੰਡੇ ਗਏ । ਇਸ ਦੌਰਾਨ ਟਰੈਫਿਕ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਹੈਲਮੈਟ ਸਿਰਫ਼ ਚਲਾਨ ਤੋਂ ਬਚਣ ਲਈ ਨਹੀਂ, ਸਗੋਂ ਦੁਰਘਟਨਾ ਸਮੇਂ ਜਾਨ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ । ਉਨ੍ਹਾਂ ਸਮੂਹ ਵਾਹਨ ਚਾਲਕਾਂ ਨੂੰ ਹਮੇਸ਼ਾ ਹੈਲਮੈਟ ਪਹਿਨਣ, ਸੀਟ ਬੈਲਟ ਦੀ ਵਰਤੋਂ ਕਰਨ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ । ਟਰੈਫਿਕ ਪੁਲਿਸ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਜਾਗਰੂਕਤਾ ਅਭਿਆਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਸੜਕ ਹਾਦਸਿਆਂ ਵਿਚ ਕਮੀ ਲਿਆਂਦੀ ਜਾ ਸਕੇ ਤੇ ਲੋਕਾਂ ਵਿਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਧੇ।
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਵਲੋਂ ਗਵਰਨਰ ਨੂੰ ਅਪੀਲ ਸਿੱਧੇ ਠੇਕੇ ’ਤੇ ਲਿਆਉਣ ਵਾਲਾ ਬਿੱਲ ਤੁਰੰਤ ਮਨਜ਼ੂਰ ਕਰੋ ਅਗਲੀ ਖ਼ਬਰ ‘ ਕਾਰਪੋਰੇਟੋ ਭਾਰਤ ਛੱਡੋ’ ਅੰਦੋਲਨ ਤਹਿਤ 10 ਅਗਸਤ ਨੂੰ ਡੀ.ਸੀ. ਦਫ਼ਤਰ ਸਾਹਮਣੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।