08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 7 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ 9 ਅਗਸਤ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਵਰੀਆਮ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਸਿਮਰਨਜੀਤ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।

ਅਜੀਤ ਡੈਸਕ 08-08-2026
ਪਠਾਨਕੋਟ, 7 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ 9 ਅਗਸਤ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਵਰੀਆਮ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਸਿਮਰਨਜੀਤ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਨ੍ਹਾਂ ਸੰਗਤਾਂ ਨੂੰ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਚਰਨ ਸਿੰਘ, ਦਾਤਾਰ ਸਿੰਘ, ਹਰਨਾਮ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਇਕਬਾਲ ਸਿੰਘ, ਜਗਦੀਪ ਸਿੰਘ ਅਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ਰਾਬੀ ਹਾਲਤ ’ਚ ਵਿਅਕਤੀ ਨੇ ਥਾਣੇਦਾਰ ਦੀ ਵਰਦੀ ਪਾੜੀ * ਮਾਮਲਾ ਦਰਜ-ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਵਲੋਂ ਗਵਰਨਰ ਨੂੰ ਅਪੀਲ ਸਿੱਧੇ ਠੇਕੇ ’ਤੇ ਲਿਆਉਣ ਵਾਲਾ ਬਿੱਲ ਤੁਰੰਤ ਮਨਜ਼ੂਰ ਕਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।