ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ
ਪਠਾਨਕੋਟ, 7 ਅਗਸਤ (ਵਿਨੋਦ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਨਿਰਸਵਾਰਥ ਸੇਵਾ, ਦਇਆ ਤੇ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।
ਪਠਾਨਕੋਟ, 7 ਅਗਸਤ (ਵਿਨੋਦ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਨਿਰਸਵਾਰਥ ਸੇਵਾ, ਦਇਆ ਤੇ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਮੁਕਾਬਲੇ ’ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਗੁਰੂ ਸਾਹਿਬ ਦੇ ਬਚਪਨ, ਗੁਰੂ ਗੱਦੀ, ਉਨ੍ਹਾਂ ਦੀਆਂ ਸਿੱਖਿਆਵਾਂ, ਨਿਮਰਤਾ, ਮਨੁੱਖਤਾ ਦੀ ਸੇਵਾ ਤੇ ਦਿੱਲੀ ਵਿਚ ਚੇਚਕ ਦੀ ਮਹਾਂਮਾਰੀ ਦੌਰਾਨ ਉਨ੍ਹਾਂ ਦੀ ਵਿਲੱਖਣ ਸੇਵਾ ਨਾਲ ਸਬੰਧਿਤ ਪ੍ਰਸ਼ਨਾਂ ਦੇ ਪ੍ਰਭਾਵਸ਼ਾਲੀ ਜਵਾਬ ਦਿੱਤੇ। ਵਿਦਿਆਰਥੀਆਂ ਨੇ ਸਾਬਤ ਕੀਤਾ ਕਿ ਉਹ ਪਾਠ ਪੁਸਤਕਾਂ ਤੱਕ ਸੀਮਤ ਨਹੀਂ ਹਨ, ਬਲਕਿ ਆਪਣੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਤੋਂ ਵੀ ਜਾਣੂ ਹਨ । ਸਕੂਲ ਪ੍ਰਿੰਸੀਪਲ ਰਚਨਾ ਆਹੂਜਾ ਨੇ ਵਿਦਿਆਰਥੀਆਂ ਦੇ ਗਿਆਨ, ਅਨੁਸ਼ਾਸਨ ਤੇ ਉਤਸ਼ਾਹ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਨਿਰਸਵਾਰਥ ਸੇਵਾ, ਨਿਮਰਤਾ ਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਇਕ ਵਿਲੱਖਣ ਸੰਦੇਸ਼ ਦਿੰਦਾ ਹੈ । ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਸਾਂਝੇ ਤੌਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਰਚਨਾ ਆਹੂਜਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਸਕੂਲ ਦਾ ਸਮੁੱਚਾ ਅਧਿਆਪਕ, ਜਿਸ ਵਿਚ ਸ਼ਰਨਜੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਆਯੂਸ਼ੀ, ਅਮਨਦੀਪ ਕੌਰ, ਜਸਪ੍ਰੀਤ ਕੌਰ, ਰੰਜਨਾ ਸੈਣੀ ਅਤੇ ਸਲੋਨੀ ਭੱਟ ਸ਼ਾਮਿਲ ਸਨ । ਪ੍ਰੋਗਰਾਮ ’ਚ ਜੇਤੂ ਵਿਦਿਆਰਥੀਆਂ ਦੇ ਸਨਮਾਨ ਅਤੇ ਜੀਵਨ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਣ ਲਈ ਇਕ ਪ੍ਰੇਰਨਾਦਾਇਕ ਸੰਦੇਸ਼ ਨਾਲ ਸਮਾਪਤ ਹੋਇਆ।