10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜੋਬਨ ਰੰਧਾਵਾ ਦੇ ਹਲਕਾ ਇੰਚਾਰਜ ਬਣਨ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ-ਬਾਠ

ਫ਼ਤਹਿਗੜ੍ਹ ਚੂੜੀਆਂ, 8 ਅਗਸਤ (ਐਮ. ਐਸ.

ਜੋਬਨ ਰੰਧਾਵਾ ਤੇ ਸਚਿਨਦੀਪ ਸਿੰਘ ਬਾਠ 09-08-2026
ਫ਼ਤਹਿਗੜ੍ਹ ਚੂੜੀਆਂ, 8 ਅਗਸਤ (ਐਮ. ਐਸ. ਫੁੱਲ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਯੂਥ ਪ੍ਰਧਾਨ ਸਚਿਨਦੀਪ ਸਿੰਘ ਬਾਠ ਵਲੋਂ ਨਵ-ਨਿਯੁਕਤ ਹਲਕਾ ਇੰਚਾਰਜ ਜੋਬਨ ਰੰਧਾਵਾ ਨੂੰ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਸੰਬੰਧੀ ਹਲਕਾ ਯੂਥ ਪ੍ਰਧਾਨ ਸਚਿਨਦੀਪ ਸਿੰਘ ਬਾਠ ਨੇ ਆਖਿਆ ਕਿ ਜੋਬਨ ਰੰਧਾਵਾ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਚੂੜੀਆਂ ਦਿਨ-ਬ-ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋਬਨ ਰੰਧਾਵਾ ਦੇ ਆਉਣ ਨਾਲ ਇਲਾਕੇ ਦੇ ਲੋਕਾਂ ਤੇ ਪਾਰਟੀ ਵਰਕਰਾਂ ਵਿਚ ਇਕ ਨਵਾਂ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਬਾਠ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਫ਼ਤਹਿਗੜ੍ਹ ਚੂੜੀਆਂ ਹਲਕੇ ਤੋਂ ਪਾਰਟੀ ਜੋਬਨ ਰੰਧਾਵਾ ਦੀ ਸੁਚੱਜੀ ਤੇ ਗਤੀਸ਼ੀਲ ਅਗਵਾਈ ਹੇਠ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਦੇ ਲੋਕ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਜੋਬਨ ਰੰਧਾਵਾ ਦੀਆਂ ਜਨ-ਹਿਤੈਸ਼ੀ ਨੀਤੀਆਂ ਤੋਂ ਬੇਹੱਦ ਖੁਸ਼ ਹਨ ਅਤੇ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਚਟਾਨ ਵਾਂਗ ਡਟੇ ਹੋਏ ਹਨ। ਇਸ ਮੌਕੇ ਹੋਰ ਵੀ ਕਈ ਪ੍ਰਮੁੱਖ ਯੂਥ ਆਗੂ ਤੇ ਸਮਰਥਕ ਹਾਜ਼ਰ ਸਨ, ਜਿਨ੍ਹਾਂ ਨੇ ਜੋਬਨ ਰੰਧਾਵਾ ਦਾ ਧੰਨਵਾਦ ਕਰਦਿਆਂ ਹਲਕੇ ਨੂੰ ਬੁਲੰਦੀਆਂ ’ਤੇ ਲੈ ਕੇ ਜਾਣ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਗੌਧਰਪੁਰ ਵਿਖੇ ਵੱਖ-ਵੱਖ ਸਕੂਲ ਵਿਦਿਆਰਥੀਆਂ ਦੇ ਫੁੱਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਧਿਆਪਕ ਗੁਰਪਿੰਦਰ ਸਿੰਘ ਲਵਲੀ ਸੰਧੂ ਖੋਖਰ ਤੇ ਹਰਵਿੰਦਰ ਸਿੰਘ ਸੰਧੂ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।