10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਦੀਨਾਨਗਰ ’ਚ ਵੱਖ-ਵੱਖ ਪਿੰਡਾਂ ਦੇ ‘ਆਪ’ ਵਰਕਰ ਕਾਂਗਰਸ ’ਚ ਹੋਏ ਸ਼ਾਮਿਲ

ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਹਲਕਾ ਦੀਨਾਨਗਰ ਅੰਦਰ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ ਪਿੰਡ ਮੋਖੇ, ਗਾਦੜੀਆਂ, ਮਚਲੇ, ਕੌਂਟਾ, ਰਾਮਨਗਰ ਅਤੇ ਭੂਣ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਅੱਜ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਦਾ ਐਲਾਨ ਕੀਤਾ ਹੈ। ਇਨ੍ਹਾਂ ਪਰਿਵਾਰਾਂ ਦੇ ਮੁਖੀਆਂ ਨੂੰ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਲੋਂ ਸਿਰੋਪੇ ਪਾ ਕੇ ਕਾਂਗਰਸ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਹੈ।

ਅਜੀਤ ਡੈਸਕ 10-08-2026
ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਹਲਕਾ ਦੀਨਾਨਗਰ ਅੰਦਰ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ ਪਿੰਡ ਮੋਖੇ, ਗਾਦੜੀਆਂ, ਮਚਲੇ, ਕੌਂਟਾ, ਰਾਮਨਗਰ ਅਤੇ ਭੂਣ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਅੱਜ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਦਾ ਐਲਾਨ ਕੀਤਾ ਹੈ। ਇਨ੍ਹਾਂ ਪਰਿਵਾਰਾਂ ਦੇ ਮੁਖੀਆਂ ਨੂੰ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਲੋਂ ਸਿਰੋਪੇ ਪਾ ਕੇ ਕਾਂਗਰਸ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਹੈ। ਇਸ ਮੌਕੇ ਅਸ਼ੋਕ ਚੌਧਰੀ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਆਏ ਦਿਨ ਹਲਕੇ ਅੰਦਰ ਸੱਤਾਧਾਰੀਆਂ ਦੇ ਆਗੂ ਤੇ ਵਰਕਰ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਮੁਹਾਰੇ ਇਨ੍ਹਾਂ ਵਰਕਰਾਂ ਦਾ ਕਾਂਗਰਸ ਪਾਰਟੀ ਵੱਲ ਆਉਣਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਕਾਂਗਰਸ ਦੀਨਾਨਗਰ ਅੰਦਰ ਪੂਰੀ ਤਰ੍ਹਾਂ ਨਾਲ ਮਜ਼ਬੂਤ ਤੇ ਵਿਰੋਧੀਆਂ ’ਤੇ ਭਾਰੀ ਹੈ। ਉਨ੍ਹਾਂ ‘ਆਪ’ ਛੱਡ ਕੇ ਆਏ ਪਰਿਵਾਰਾਂ ਦਾ ਕਾਂਗਰਸ ਵਿਚ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇੱਥੇ ਪੂਰਾ ਮਾਣ ਸਤਿਕਾਰ ਮਿਲੇਗਾ ਅਤੇ ਉਨ੍ਹਾਂ ਦੇ ਹਰੇਕ ਜਾਇਜ਼ ਕੰਮ ਹੋਣਗੇ। ‘ਆਪ’ ਨੂੰ ਅਲਵਿਦਾ ਆਖਣ ਵਾਲੇ ਕਰਨੈਲ ਸਿੰਘ ਗਾਦੜੀਆਂ ਅਤੇ ਸੁਖਦੇਵ ਸਿੰਘ ਕਾਹਲੋਂ ਰਾਵਲ ਨੇ ਕਿਹਾ ਕਿ ਉਹ ਪਿਛਲੀਆਂ ਚੋਣਾਂ ਵੇਲੇ ਬੜੀਆਂ ਆਸਾਂ ਨਾਲ ਆਮ ਆਦਮੀ ਪਾਰਟੀ ਵੱਲ ਗਏ ਸੀ।ਪਰ ਸਰਕਾਰ ਬਣਨ ਦੇ ਬਾਵਜੂਦ ਵੀ ਉਨ੍ਹਾਂ ਦਾ ਕੋਈ ਕੰਮ ਨਹੀਂ ਹੋਇਆ ਅਤੇ ਹਲਕਾ ਇੰਚਾਰਜ ਵਲੋਂ ਲਗਾਤਾਰ ਉਨ੍ਹਾਂ ਨੂੰ ਅਣਗੌਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਹਲਕਾ ਇੰਚਾਰਜ ਦੀਆਂ ਮਨਮਾਨੀਆਂ ਤੋਂ ਦੁੱਖੀ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਛੱਡਣ ਦਾ ਮਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਅੱਜ ਤੋਂ ਵਿਧਾਇਕਾ ਅਰੁਣਾ ਚੌਧਰੀ ਦੇ ਨਾਲ ਚੱਲਣਗੇ। ਇਸ ਮੌਕੇ ਕਾਂਗਰਸ ਵਿਚ ਸ਼ਾ੍ਮਿਲ ਹੋਣ ਵਾਲਿਆਂ ਵਿਚ ਹਰਬੰਸ ਸਿੰਘ ਮੋਖੇ, ਹਰਦੀਪ ਸਿੰਘ, ਬਿੱਲੂ ਮੋਖੇ ਤੇ ਸਤੀਸ਼ ਕੁਮਾਰ ਰੌਕੀ ਮਚਲੇ ਤੋਂ ਇਲਾਵਾ ਬਰਿਆਰ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ, ਅਮਰੀਕ ਸਿੰਘ ਗਾਦੜੀਆਂ, ਸਰਬਜੀਤ ਸਿੰਘ ਕੌਂਟਾ, ਰਾਜਿੰਦਰ ਸਿੰਘ ਲਖਣਪਾਲ, ਸਾਬੂ ਲਖਣਪਾਲ, ਭੁਪਿੰਦਰ ਸਿੰਘ, ਲਵਪ੍ਰੀਤ ਸਿੰਘ ਸੰਨੀ, ਲਖਵਿੰਦਰ ਸਿੰਘ ਲੱਖਾ ਰਾਵਲ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਵਿਸ਼ੇਸ਼ ਸਹਾਇਕ ਤੇ ਸੀਨੀਅਰ ਕਾਂਗਰਸ ਨੇਤਾ ਦੀਪਕ ਭੱਲਾ, ਹੀਰਾ ਲਾਲ ਪੱਖੋਵਾਲ ਅਤੇ ਅਵਿਨਾਸ਼ ਸੱਮੂਚੱਕ ਹਾਜ਼ਰ ਸਨ।
ਪਿਛਲੀ ਖ਼ਬਰ ਮਿਸ਼ਨ 2027 ਤਹਿਤ ਰਣਜੀਤ ਸਿੰਘ ਕਾਹਲੋਂ ਨੇ ਤਿੱਬੜ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਖਾਲਸਾ ਮਾਡਲ ਸਕੂਲ ਸ਼ਿਕਾਰ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।